28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਰਹੱਦੀ ਪਿੰਡ ਧਨੋਆ ਕਲਾਂ ਤੋਂ 22 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਅਜੀਤ ਡੈਸਕ 30-01-2026
ਅਟਾਰੀ, 29 ਜਨਵਰੀ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਸਰਹੱਦ 'ਤੇ ਵੱਸੇ ਪਿੰਡ ਧਨੋਆ ਕਲਾਂ ਵਿਖੇ ਅਕਾਲੀ ਆਗੂ ਜਗਰੂਪ ਸਿੰਘ ਧਨੋਆ ਅਤੇ ਯੂਥ ਅਕਾਲੀ ਆਗੂ ਜੈਪਾਲ ਸਿੰਘ ਹਰਦੋਰਤਨ ਦੀ ਅਗਵਾਈ ਹੇਠ ਮੀਟਿੰਗ ਹੋਈ | ਜਗਰੂਪ ਸਿੰਘ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਵਿਚ ਪਿੰਡ ਵਾਸੀਆਂ ਦਾ ਵੱਡਾ ਇਕੱਠ ਹੋਇਆ | ਸਾਬਕਾ ਵਜ਼ੀਰ ਜਥੇ. ਗੁਲਜਾਰ ਸਿੰਘ ਰਣੀਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ | ਅਕਾਲੀ ਆਗੂ ਜਗਰੂਪ ਸਿੰਘ ਧਨੋਆ ਦੀ ਮਿਹਨਤ ਸਦਕਾ 22 ਪਰਿਵਾਰ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਸ਼ਾਮਿਲ ਹੋਏ ਪਰਿਵਾਰਾਂ ਨੂੰ ਸਾਬਕਾ ਵਜ਼ੀਰ ਜਥੇ. ਗੁਲਜਾਰ ਸਿੰਘ ਰਣੀਕੇ ਅਤੇ ਜਥੇ. ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸ਼ਾਮਿਲ ਹੋਏ ਪਰਿਵਾਰਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਜਥੇ. ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਵਲੋਂ ਸਾਬਕਾ ਵਜ਼ੀਰ ਜਥੇ. ਗੁਲਜਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਹੋਈ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦੀ ਜਿੱਤ ਦੇ ਸੰਬੰਧ ਵਿਚ ਸਮੁੱਚੇ ਇਲਾਕੇ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਬਲਾਕ ਸੰਮਤੀ ਮੈਂਬਰ ਬੀਬੀ ਨਵਜੋਤ ਕੌਰ ਪਤਨੀ ਸੋਨੂ ਸਿੰਘ ਮੋਦੇ ਵੀ ਹਾਜ਼ਰ ਸਨ | ਸ਼ਾਮਿਲ ਹੋਏ ਪਰਿਵਾਰਾਂ ਵਿਚ ਮੇਵਾ ਸਿੰਘ, ਜਗਜੀਤ ਸਿੰਘ ਅਤੇ ਗੁਰਦੇਵ ਸਿੰਘ ਕਾਲਾ ਤਿੰਨੇ ਮੌਜੂਦਾ ਮੈਂਬਰ ਪੰਚਾਇਤ ਅਤੇ ਕੁਝ ਸਾਬਕਾ ਮੈਂਬਰ ਵੀ ਮੌਜੂਦ ਸਨ | ਪਿੰਡ ਧਨੋਆ ਕਲਾਂ ਦੇ ਰਮੇਸ਼ ਕੁਮਾਰ, ਦਿਲਬਾਗ ਸਿੰਘ, ਸਤਨਾਮ ਸਿੰਘ, ਹਰਸਿਮਰਨ ਸਿੰਘ, ਰਾਜਿੰਦਰ ਸਿੰਘ, ਗੁਰਵਿੰਦਰ ਸਿੰਘ, ਲਖਬੀਰ ਸਿੰਘ, ਸਾਹਿਬ ਸਿੰਘ, ਬਲਿਹਾਰ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ, ਬਾਊ ਸਿੰਘ, ਗੁਰਵੇਲ ਸਿੰਘ, ਗੁਰਮੀਤ ਸਿੰਘ ਮਨਦੀਪ ਸਿੰਘ ਸੁਖਦੇਵ ਸਿੰਘ, ਰਮਨ ਕੁਮਾਰ, ਰਕੇਸ਼ ਕੁਮਾਰ, ਕਾਲੀ ਸਿੰਘ, ਰਾਜੂ ਸਿੰਘ ਅਤੇ ਦਿਲਬਾਗ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਮਲਕੀਤ ਸਿੰਘ ਨੇਸ਼ਟਾ, ਪ੍ਰਧਾਨ ਸਵਿੰਦਰ ਸਿੰਘ ਧਨੋਆ, ਸੋਨਾ ਸਿੰਘ ਗਿੱਲ, ਧਰਮਿੰਦਰ ਸਿੰਘ ਸਾਬਕਾ ਸਰਪੰਚ, ਪ੍ਰਧਾਨ ਟਿੰਕੂ ਸਿੰਘ ਭਕਨਾ, ਅਕਾਲੀ ਆਗੂ ਹਰਜੋਧਬੀਰ ਸਿੰਘ ਅਟਾਰੀ, ਕੁਲਜੀਤ ਸਿੰਘ ਗੋਲਡੀ ਅਟਾਰੀ, ਸੁਬੇਗ ਸਿੰਘ ਅਟਾਰੀ, ਬਾਬਾ ਬਲਦੇਵ ਸਿੰਘ ਮੋਦੇ, ਰਮੇਸ਼ ਸ਼ਾਹ, ਪ੍ਰਧਾਨ ਬੀਰਾ ਸਿੰਘ, ਪ੍ਰਤਾਪ ਸਿੰਘ ਮੋਦੇ ਆਦਿ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਏਅਰ ਇੰਡੀਆ ਵਲੋਂ ਬੋਇੰਗ ਤੋਂ 30 ਸਿੰਗਲ-ਆਈਸਲ ਜਹਾਜ਼ਾਂ ਦਾ ਆਰਡਰ ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ ਪਿੰਡ ਖਾਨਪੁਰ ਵਿਖੇ 21 ਮੈਂਬਰੀ ਕਮੇਟੀ ਦਾ ਕੀਤਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।