21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮਹਾਂਪੁਰਸ਼ਾਂ ਦੀ ਯਾਦ 'ਚ ਕੰਦੋਵਾਲੀ ਵਿਖੇ ਗੁਰਮਤਿ ਸਮਾਗਮ 8 ਨੂੰ

ਅਜੀਤ ਡੈਸਕ 01-02-2026
ਚੇਤਨਪੁਰਾ, 31 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਨੇੜਲੇ ਪਿੰਡ ਕੰਦੋਵਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਸੱਚਖੰਡ ਵਾਸੀ ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲੇ (ਘਨੂਪੁਰ ਕਾਲੇ), ਬਾਬਾ ਹਰਭਜਨ ਸਿੰਘ ਭਲਵਾਨ ਕਾਰ ਸੇਵਾ ਸ੍ਰੀ ਅਨੰਦਗੜ੍ਹ ਸਾਹਿਬ, ਬਾਬਾ ਸਿੰਗਾਰਾ ਸਿੰਘ ਕਾਰ ਸੇਵਾ ਵਾਲੇ ਅਤੇ ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ ਕਾਰ ਸੇਵਾ ਵਾਲਿਆਂ ਦੀ ਮਿੱਠੀ ਯਾਦ ਵਿਚ ਮਹਾਨ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਬਾਬਾ ਹਰਭਜਨ ਸਿੰਘ ਕੰਦੋਵਾਲੀ ਕਾਰ ਸੇਵਾ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਪੈਣ ਉਪਰੰਤ 8 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਜਾਣ ਵਾਲੇ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਬੀਬੀ ਸੁਖਮਨੀਪ੍ਰੀਤ ਕੌਰ ਕੋਟ ਖਾਲਸਾ ਰਾਗੀ ਜਥਾ, ਬਾਬਾ ਹਰਭਜਨ ਸਿੰਘ ਕੁੱਲੀ ਵਾਲੇ ਹਰਸ਼ਾ ਛੀਨਾ, ਬਾਬਾ ਮੰਗਲ ਸਿੰਘ ਝਾੜ ਸਾਹਿਬ ਅਤੇ ਪ੍ਰਮੁੱਖ ਧਾਰਮਿਕ ਸ਼ਖਸ਼ੀਅਤਾਂ ਸੰਗਤਾਂ ਨੂੰ ਗੁਰੂ ਜਸ ਦੁਆਰਾ ਨਿਹਾਲ ਕਰਨਗੀਆਂ |
ਪਿਛਲੀ ਖ਼ਬਰ ਪਿੰਡ ਠੱਠੀਆਂ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ 11 ਮੈਂਬਰੀ ਕਮੇਟੀ ਦਾ ਕੀਤਾ ਗਠਨ <br/> ਅਗਲੀ ਖ਼ਬਰ ਚਾਹ 'ਤੇ ਚਰਚਾ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰ ਕੇ ਸੁਣੀਆਂ ਮੁਸ਼ਕਿਲਾਂ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।