22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਲੋਪੋਕੇ ਪੁਲਿਸ ਵਲੋਂ ਦੇਸੀ ਸ਼ਰਾਬ ਸਮੇਤ ਇਕ ਕਾਬੂ <br/>

ਅਜੀਤ ਡੈਸਕ 18-02-2026

ਚੋਗਾਵਾਂ, 17 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਦਿਆਂ ਦੇਸੀ ਸ਼ਰਾਬ ਤੇ ਗੱਡੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੋਪੋਕੇ ਦੇ ਮੁਖੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਥਾਣਾ ਲੋਪੋਕੇ ਦੇ ਏ.ਐੱਸ.ਆਈ. ਪ੍ਰਗਟ ਸਿੰਘ, ਹੌਲਦਾਰ ਜਗਰੂਪ ਸਿੰਘ ਪੁਲਿਸ ਪਾਰਟੀ ਗਸ਼ਤ ਦੌਰਾਨ ਟਪਿਆਲਾ ਤੋਂ ਕੁਝ ਦੂਰ ਨੇੜੇ ਪਹੁੰਚੇ ਤਾਂ ਇੱਕ ਵਿਅਕਤੀ ਡਸਟਰ ਗੱਡੀ ਡੀ.ਐੱਲ.8 ਸੀ ਏ.ਐੱਸ.9996 ਰੋਕ ਕੇ ਖੜ੍ਹਾ ਸੀ | ਗੱਡੀ ਦੀ ਤਲਾਸ਼ੀ ਲਈ ਗਈ ਤਾਂ ਡਿੱਕੀ ਵਿੱਚੋਂ 4 ਕੈਨ ਸ਼ਰਾਬ ਦੇ ਬਰਾਮਦ ਹੋਏ | ਜਿਸ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿੱਚੋਂ 196 ਬੋਤਲਾਂ ਦੇਸੀ ਸ਼ਰਾਬ ਦੀਆਂ ਬਰਾਮਦ ਹੋਈਆਂ | ਫੜੇ ਕਥਿਤ ਦੋਸ਼ੀ ਦੀ ਪਹਿਚਾਨ ਰੇਸ਼ਮ ਸਿੰਘ ਵਾਸੀ ਚੱਕ ਮਿਸ਼ਰੀ ਖਾਂ ਵਜੋਂ ਹੋਈ | ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ 61-1-14 ਐਕਸਾਈਜ਼ ਐਕਟ ਅਧੀਨ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਮੋਗਾ ਵਿਖੇ ਵਿਸ਼ਾਲ ਰੈਲੀ 'ਚ ਲੋਕਾਂ ਦਾ ਠਾਠਾਂ ਮਾਰਦੇ ਇਕੱਠ ਨੇ ਮੁੜ 'ਆਪ' ਸਰਕਾਰ ਬਣਾਉਣ ਦੀ ਰੱਖੀ ਨੀਂਹ-ਗਿੱਲ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਫਾਇਰ ਬਿ੍ਗੇਡ ਗੱਡੀ ਦੀ ਦੂਸਰੀ ਗੱਡੀ ਅਜਨਾਲਾ ਵਾਸੀਆਂ ਦੇ ਕੀਤੀ ਸਪੁਰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।