22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਮੋਗਾ ਵਿਖੇ ਵਿਸ਼ਾਲ ਰੈਲੀ 'ਚ ਲੋਕਾਂ ਦਾ ਠਾਠਾਂ ਮਾਰਦੇ ਇਕੱਠ ਨੇ ਮੁੜ 'ਆਪ' ਸਰਕਾਰ ਬਣਾਉਣ ਦੀ ਰੱਖੀ ਨੀਂਹ-ਗਿੱਲ

ਅਜੀਤ ਡੈਸਕ 18-02-2026

ਜੇਠੂਵਾਲ, 17 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ 'ਆਪ' ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ 'ਆਪ' ਦੀ ਮੋਗਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਯੁੱਧ ਨਸ਼ਿਆਂ ਦੇ ਦੂਜੇ ਪੜਾਅ ਦੀ ਹੋਈ ਵਿਸ਼ਾਲ ਰੈਲੀ 'ਚ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਸਰਕਾਰ ਦੇ ਹੱਕ 'ਚ ਫਤਵਾ ਦਿੰਦਿਆਂ ਵਿਰੋਧੀਆਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਮੁੜ 'ਆਪ' ਸਰਕਾਰ ਬਣਾਉਣ ਦੀ ਨੀਂਹ ਰੱਖ ਦਿੱਤੀ ਹੈ ਕਿਉਂ ਕਿ ਆਪ ਸਰਕਾਰ ਆਪਣੇ 5 ਸਾਲ ਦੇ ਰਾਜ ਦੌਰਾਨ ਜੋ ਵਾਅਦੇ ਲੋਕਾਂ ਨਾਲ ਕੀਤੇ ਉਹ ਪੂਰਿਆਂ ਕਰਕੇ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ ਤੇ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਬੀੜਾ ਚੁੱਕਿਆ ਹੈ ਉਸ ਨੂੰ ਪੂਰਿਆਂ ਕਰਕੇ ਵਿਖਾਇਆ ਜਾ ਰਿਹਾ ਹੈ | ਇਸ ਮੌਕੇ ਬਲਾਕ ਸੰਮਤੀ ਮੈਂਬਰ ਪ੍ਰੇਮ ਸਿੰਘ ਸੋਨੀ, ਸਰਪੰਚ ਰਵਿੰਦਰਪਾਲ ਸਿੰਘ ਗਿੱਲ ਹਦਾਇਤਪੁਰਾ, ਬਲਜਿੰਦਰ ਸਿੰਘ ਛੀਨਾ, ਸਰਪੰਚ ਰਾਜ ਕੁਮਾਰ ਲੁੱਧੜ, ਡਾ. ਰਾਕੇਸ਼ ਕੁਮਾਰ, ਕੁਲਵੰਤ ਸਿੰਘ ਯੂ.ਪੀ. ਭੋਆ, ਲਖਵਿੰਦਰ ਸਿੰਘ ਲਾਡੀ ਭੋਆ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਜੰਡਿਆਲਾ ਗੁਰੂ ਵਿਚ ਨੌਜਵਾਨ ਦੀ ਲਾਸ਼ ਮਿਲੀ, ਪਰਿਵਾਰ ਵਲੋਂ ਕਤਲ ਦਾ ਸ਼ੱਕ ਅਗਲੀ ਖ਼ਬਰ ਲੋਪੋਕੇ ਪੁਲਿਸ ਵਲੋਂ ਦੇਸੀ ਸ਼ਰਾਬ ਸਮੇਤ ਇਕ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।