ਬਾਬਾ ਬਕਾਲਾ ਸਾਹਿਬ, 17 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੱਖ ਮਿਸ਼ਨਰੀ ਕਾਲਜ ਸਰਕਲ ਬਾਬਾ ਬਕਾਲਾ ਸਾਹਿਬ ਵਲੋਂ ਨੌਜਵਾਨਾਂ ਨੂੰ ਗੁਰਬਾਣੀ ਵਿਰਸੇ ਤੇ ਆਪਣੇ ਗੌਰਵਮਈ ਇਤਿਹਾਸਕ ਵਿਰਸੇ ਨਾਲ ਜੋੜਣ ਤਹਿਤ, ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਧਾਰਮਿਕ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਸਰਕਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਭਾਈ ਇੰਦਰਜੀਤ ਸਿੰਘ ਜੱਲੂਵਾਲ, ਭਾਈ ਰਾਮ ਸਿੰਘ ਜੋਧੇ, ਰਣਜੀਤ ਸਿੰਘ ਮੁੱਖ ਅਧਿਆਪਕ ਵਡਾਲਾ ਸਕੂਲ, ਸੁਖਵਿੰਦਰ ਸਿੰਘ ਸੇਰੋਂ, ਗੁਰਦੇਵ ਸਿੰਘ, ਸੁਖਦੇਵ ਸਿੰਘ ਤੇ ਹੋਰਨਾਂ ਨੇ ਇਸ ਸੇਵਾ 'ਚ ਹਿੱਸਾ ਲਿਆ |
ਗੁ: ਨੌਵੀਂ ਪਾਤਸ਼ਾਹੀ ਵਿਖੇ ਧਾਰਮਿਕ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ <br/>
ਅਜੀਤ ਡੈਸਕ
18-02-2026