22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਨਸ਼ੀਲੀਆਂ ਗੋਲੀਆਂ ਸਮੇਤ 2 ਦੋਸ਼ੀ ਗਿ੍ਫ਼ਤਾਰ <br/>

ਅਜੀਤ ਡੈਸਕ 18-02-2026
ਬਾਬਾ ਬਕਾਲਾ ਸਾਹਿਬ, 17 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਨਸ਼ਾ ਤਸਕਰਾਂ ਖ਼ਿਲਾਫ਼ ਦਿੱਤੀਆਂ ਸਖ਼ਤ ਹਦਾਇਤਾਂ ਅਧੀਨ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਬਾਬਾ ਬਕਾਲਾ ਸਾਹਿਬ ਸਬ ਡਵੀਜਨ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਦੋਸ਼ੀਆਂ ਨੂੰ 220 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ | ਥਾਣਾ ਬਿਆਸ ਦੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਬੁਤਾਲਾ ਨੇੜੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਲਈ ਗਈ, ਜਿਸ ਕੋਲੋਂ 220 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਾਂਚ ਦੌਰਾਨ ਉਸ ਦੇ ਸਾਥੀ ਅਰਸ਼ਦੀਪ ਸਿੰਘ ਨੂੰ ਵੀ ਗਿ੍ਫਤਾਰ ਕੀਤਾ | ਇਸ ਸੰਬੰਧੀ ਥਾਣਾ ਬਿਆਸ ਵਿਖੇ ਮੁਕੱਦਮਾ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਕੀਤਾ | ਥਾਣਾ ਮੁਖੀ ਸ: ਗੁਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਮਾਮਲੇ ਸੰਬੰਧੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਏਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ 21 ਨੂੰ ਹੋਣ ਵਾਲੀ ਅਕਾਲੀ ਦਲ ਦੀ ਰੈਲੀ ਨੂੰ ਸਫਲ ਬਣਾਉਣ ਲਈ ਵਰਕਰ ਦਿਨ-ਰਾਤ ਇਕ ਕਰ ਦੇਣਗੇ-ਸ਼ਰਨਬੀਰ ਸੋਹੀ <br/> ਅਗਲੀ ਖ਼ਬਰ ਗੁਰਿੰਦਰ ਸਿੰਘ ਰੰਗਰੇਟਾ ਨੇ ਮੰਗੀ ਮੁਆਫ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।