22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

21 ਨੂੰ ਹੋਣ ਵਾਲੀ ਅਕਾਲੀ ਦਲ ਦੀ ਰੈਲੀ ਨੂੰ ਸਫਲ ਬਣਾਉਣ ਲਈ ਵਰਕਰ ਦਿਨ-ਰਾਤ ਇਕ ਕਰ ਦੇਣਗੇ-ਸ਼ਰਨਬੀਰ ਸੋਹੀ <br/>

ਅਜੀਤ ਡੈਸਕ 18-02-2026
ਜੇਠੂਵਾਲ, 17 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਪਿੰਡ ਭਕਨਾ ਵਿਖੇ 21 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਦੀ ਅਗਵਾਈ 'ਚ ਹੋਣ ਵਾਲੀ ਅਕਾਲੀ ਦਲ ਦੀ ਪੰਜਾਬ ਬਚਾਓ ਸੁਖਬੀਰ ਬਾਦਲ ਲਿਆਓ ਤਹਿਤ ਵਿਸ਼ਾਲ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਦੇ ਆਗੂ ਤੇ ਵਰਕਰ ਦਿਨ ਰਾਤ ਇਕ ਕਰ ਦੇਣਗੇ ਅਤੇ ਇਸ ਰੈਲੀ ਸੰਬੰਧੀ ਅਕਾਲੀ ਦਲ ਦੇ ਸਰਕਲ ਪੰਡੋਰੀ ਅਧੀਨ ਪਿੰਡ-ਪਿੰਡ ਮੀਟਿੰਗਾਂ ਕਰਕੇ ਰੈਲੀ ਸੰਬੰਧੀ ਲੋਕਾਂ ਨੂੰ ਲਾਮਬੱਧ ਕੀਤਾ ਜਾ ਰਿਹਾ ਹੈ ਜਿਸ ਲਈ ਲੋਕਾਂ ਵਿਚ ਇਸ ਸੰਬੰਧੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਸਰਕਲ ਪੰਡੋਰੀ ਦੇ ਪ੍ਰਧਾਨ ਸਰਨਬੀਰ ਸਿੰਘ ਸੋਹੀ ਵਲੋਂ ਰੈਲੀ ਸੰਬੰਧੀ ਹੋਈ ਮੀਟਿੰਗ ਦੌਰਾਨ ਕੀਤਾ | ਸੋਹੀ ਨੇ ਕਿਹਾ ਕਿ ਹਲਕੇ ਨੂੰ ਜ਼ੋਨਾਂ ਵਿਚ ਵੰਡ ਕੇ ਅਕਾਲੀ ਆਗੂ ਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ ਹਨ ਤਾਂ ਕਿ ਉਹ ਇਸ ਰੈਲੀ ਨੂੰ ਕਾਮਯਾਬ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਅਤੇ ਇਸ ਰੈਲੀ ਵਿਚ ਹਲਕਾ ਅਟਾਰੀ ਦੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰਦਿਆਂ ਇਹ ਸਬੂਤ ਦੇਵੇਗਾ ਕਿ ਲੋਕ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹਨ | ਇਸ ਮੌਕੇ ਬਾਬਾ ਕੁਲਵਿੰਦਰ ਸਿੰਘ, ਰੋਹਿਤਪ੍ਰੀਤ ਸਿੰਘ, ਮੰਗਤ ਸਿੰਘ ਸੋਹੀ, ਹਰਮਨਜੀਤ ਸਿੰਘ ਬੱਲ, ਗੁਰਵਿੰਦਰ ਸਿੰਘ, ਹਰਦੀਪ ਸਿੰਘ, ਬਲਦੇਵ ਸਿੰਘ ਬੱਲ, ਜਗਪਾਲ ਸਿੰਘ ਸੋਹੀ, ਦਲਬੀਰ ਸਿੰਘ ਫੌਜੀ, ਕਸਮੀਰ ਸਿੰਘ, ਜਗਰੂਪ ਸਿੰਘ ਜੱਗਾ, ਪਲਵਿੰਦਰ ਸਿੰਘ ਬੱਲ, ਗੁਰਪ੍ਰੀਤ ਸਿੰਘ ਗੋਪੀ, ਗੁਰਸਰਨ ਸਿੰਘ ਆਦਿ ਅਕਾਲੀ ਵਰਕਰ ਸ਼ਾਮਿਲ ਸਨ |

ਪਿਛਲੀ ਖ਼ਬਰ 'ਖੇਡਾਂ ਉਦੋਨੰਗਲ ਦੀਆਂ' ਦਰਸ਼ਕਾਂ ਦੇ ਮਨਾਂ ਵਿਚ ਛੱਡ ਗਈਆਂ ਅਮਿੱਟ ਪੈੜਾਂ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 2 ਦੋਸ਼ੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।