03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਵਲੋਂ ਸਟੇਟ ਪੱਧਰੀ ਜੇਤੂਆਂ ਦਾ ਮਾਹਲ ਸਕੂਲ ਪਹੁੰਚਣ 'ਤੇ ਸਨਮਾਨ <br/>

ਅਜੀਤ ਡੈਸਕ 20-02-2026

ਰਾਮ ਤੀਰਥ, 19 ਫਰਵਰੀ (ਧਰਵਿੰਦਰ ਸਿੰਘ ਔਲਖ)-ਸਰਕਾਰੀ ਹਾਈ ਸਕੂਲ ਮਾਹਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸਟੇਟ ਪੱਧਰੀ ਮੁਕਾਬਲਿਆਂ ਵਿਚ ਮੱਲਾਂ ਮਾਰਨ ਉਪਰੰਤ ਵਾਪਸ ਸਕੂਲ ਪਰਤਣ 'ਤੇ ਜ਼ਿਲ੍ਹਾ ਸਿੱਖਿਆ ਅੰਮਿ੍ਤਸਰ (ਸੈ. ਸਿ.) ਰਾਜੇਸ਼ ਕੁਮਾਰ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਖੰਨਾ, ਬੀ. ਐੱਨ. ਓ. ਸੁਨੀਲ ਗੁਪਤਾ, ਮੁੱਖ ਅਧਿਆਪਕਾ ਹਰਪ੍ਰੀਤ ਮੰਨੀ, ਡੀ. ਆਰ. ਸੀ. ਡਾ. ਰਾਜਨ ਲਿਬਰਾ, ਬੀ. ਆਰ. ਸੀ. ਨਵਦੀਪ ਸਿੰਘ ਰੰਧਾਵਾ ਅਤੇ ਸ਼ਿਖਾ ਦੂਆ ਵਲੋਂ ਸਵਾਗਤ ਕੀਤਾ ਗਿਆ | ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਕਰਨਬੀਰ ਸਿੰਘ ਵਲੋਂ ਹਿਸਾਬ ਮੁਕਾਬਲਿਆਂ ਵਿਚ ਰਾਜ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ | ਦਸਵੀਂ ਦੀ ਵਿਦਿਆਰਥਣ ਨਵਨੀਤ ਕੌਰ ਨੇ ਆਰ. ਏ. ਏ. ਅਧੀਨ ਸਾਇੰਸ ਪ੍ਰਦਰਸ਼ਨੀ ਵਿਚ ਮਨੋਰੰਜਨ ਗਣਿਤਕਿ ਮਾਡਲਿੰਗ ਵਿਚ ਰਾਜ ਪੱਧਰ ਤੇ ਦੂਸਰਾ ਸਥਾਨ ਹਾਸਿਲ ਕਰਕੇ ਰਾਸ਼ਟਰੀ ਪੱਧਰ 'ਤੇ ਆਪਣਾ ਦਾਖ਼ਲਾ ਕੀਤਾ | ਨੌਵੀਂ ਦੇ ਵਿਦਿਆਰਥੀ ਮਨਦੀਪ ਸਿੰਘ ਨੇ ਆਰ. ਏ. ਏ. ਅਧੀਨ ਸਾਇੰਸ ਪ੍ਰਦਰਸ਼ਨੀ ਵਿਚ ਸਿਹਤ ਅਤੇ ਸਫਾਈ ਥੀਮ ਵਿਚ ਸਟੇਟ ਪੱਧਰ 'ਤੇ ਭਾਗ ਲਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਉਨ੍ਹਾਂ ਦੀ ਟੀਮ ਵਲੋਂ ਮੌਕੇ 'ਤੇ ਪਹੁੰਚ ਇਨ੍ਹਾਂ ਵਿਦਿਆਰਥੀਆਂ ਅਤੇ ਇਨ੍ਹਾਂ ਦੇ ਗਾਈਡ ਅਧਿਆਪਕਾਂ ਅਜਵਿੰਦਰ ਕੌਰ ਅਤੇ ਸ੍ਰੀਮਤੀ ਕਪਿਲਾ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਵਿਚ ਵੀ ਅਜਿਹੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ | ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਮੌਕੇ 'ਤੇ ਇਨ੍ਹਾਂ ਵਿਦਿਆਰਥੀਆਂ ਨੂੰ 500 ਰੁਪਏ ਨਕਦੀ ਪ੍ਰਤੀ ਵਿਦਿਆਰਥੀ ਨੂੰ ਦੇ ਕੇ ਹੌਸਲਾ ਅਫਜ਼ਾਈ ਕੀਤੀ | ਸਟੇਟ ਪੱਧਰ 'ਤੇ ਟੀਚਰ ਫੈਸਟ ਵਿਚ ਭਾਗ ਲੈਣ ਵਾਲੇ ਸੰਦੀਪ ਕੌਰ, ਪੰਜਾਬੀ ਮਿਸਟ੍ਰੈਸ ਨੂੰ ਵੀ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਸੰਤੂ ਨੰਗਲ ਵਿਖੇ ਮੁੱਖ ਮੰਤਰੀ ਯੋਜਨਾ ਤਹਿਤ 10 ਲੱਖ ਦੇ ਮੁਫਤ ਇਲਾਜ ਲਈ ਕਾਰਡ ਬਣਾਏ ਅਗਲੀ ਖ਼ਬਰ ਗੁ. ਸ਼ਹੀਦ ਬਾਬਾ ਜੀਵਨ ਸਿੰਘ ਨਵਾਂ ਪਿੰਡ ਵਿਖੇ 3 ਦਿਨਾ ਦੁੱਖ ਨਿਵਾਰਨ ਗੁਰਮਤਿ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।