ਜੇਠੂਵਾਲ, 19 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਭੁਪੇਸ਼ ਭਘੇਲ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਸਾਂਝੀ ਅਗਵਾਈ ਹੇਠ ਸੂਬੇ ਦੇ ਕਾਂਗਰਸੀ ਆਗੂ ਤੇ ਵਰਕਰ ਇਕਮੁੱਠਤਾ ਨਾਲ ਅਗਲੇ ਸਾਲ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਜਿਹੜੀਆਂ ਵਿਰੋਧੀ ਸਿਆਸੀ ਪਾਰਟੀਆਂ ਕਾਂਗਰਸ ਵਿਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਉਸ ਵਿਚ ਉਹ ਕਦੇ ਵੀ ਕਾਮਯਾਬ ਨਹੀਂ ਹੋਣਗੇ ਕਿਉਂਕਿ ਸੂਬੇ 'ਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਮੁੱਠ ਹੈ ਜਿਸ ਸਦਕਾ ਹੀ ਸੂਬੇ 'ਚ ਅਗਲੀ ਸਰਕਾਰ ਭਾਰੀ ਬਹੁਮਤ ਨਾਲ ਕਾਂਗਰਸ ਦੀ ਹੋਵੇਗੀ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੈਂਬਰ ਪਾਰਲੀਮੈਂਟ ਤੇ ਹਲਕਾ ਪੂਰਬੀ ਦੇ ਕਾਂਗਰਸੀ ਇੰਚਾਰਜ ਜਸਬੀਰ ਸਿੰਘ ਡਿੰਪਾ ਨੇ ਵੇਰਕਾ 'ਚ ਅਬਾਦੀ ਸੰਤ ਨਗਰ ਵਿਖੇ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕੱਸ ਲੈਣ ਤਾਕਿ ਲੋਕਾਂ ਨੂੰ ਇਨ੍ਹਾਂ ਚੋਣਾਂ ਸਬੰਧੀ ਹਰ ਬੂਥ ਪੱਧਰ ਤੇ ਮੀਟਿੰਗਾਂ ਕਰਕੇ ਕਾਂਗਰਸ ਦੀਆਂ ਲੋਕ ਭਲਾਈ ਨੀਤੀਆਂ ਸੰਬੰਧੀ ਜਾਗਰੂਕ ਕੀਤਾ ਜਾਵੇ | ਡਿੰਪਾ ਨੇ ਕਿਹਾ ਕਿ ਹਲਕਾ ਪੂਰਬੀ ਦੀ ਹਰ ਵਾਰਡ ਤੇ ਬੂਥ ਪੱਧਰ 'ਤੇ ਕਾਂਗਰਸ ਨੂੰ ਮਜਬੂਤ ਕਰਨ ਲਈ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ ਤਾਂਕਿ ਉਹ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਵਰਕਰਾਂ ਜਿੰਨੀ ਮਿਹਨਤ ਨਾਲ ਕੰਮ ਕਰਨਗੇ ਉਨਾ ਹੀ ਪਾਰਟੀ ਵਿਚ ਉਨ੍ਹਾਂ ਨੂੰ ਢੁੱਕਵਾਂ ਸਨਮਾਨ ਮਿਲੇਗਾ | ਇਸ ਮੌਕੇ ਮਨਿੰਦਰ ਸਿੰਘ ਲੱਕੀ ਸੰਧੂ, ਧਰਮਵੀਰ ਸਿੰਘ ਵੇਰਕਾ, ਚਰਨਜੀਤ ਕੋਰ, ਸਲਵੰਤ ਸਿੰਘ ਬਬਲੂ ਹੁੰਦਲ, ਸੁਖਦੇਵ ਸਿੰਘ ਸਹਿਮੀ, ਜਗਦੀਸ਼, ਕਸ਼ਮੀਰ ਸਿੰਘ, ਸੁਰਜੀਤ ਸਿੰਘ ਭੋਲਾ ਪ੍ਰਧਾਨ, ਮਾਸਟਰ ਮੁਲਖ ਰਾਏ, ਕੇਵਲ ਕੁਮਾਰ ਐੱਸ. ਡੀ. ਓ., ਬਲਕਾਰ ਸਿੰਘ, ਉਂਕਾਰ ਚੰਦ, ਦਰਸ਼ਨ ਲਾਲ, ਪੁਸ਼ਪਾ ਸਮੇਤ ਹੋਰ ਕਾਂਗਰਸੀ ਵਰਕਰ ਸ਼ਾਮਲ ਸਨ |