ਜੈਂਤੀਪੁਰ, 19 ਫਰਵਰੀ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਪਿੰਡ ਤਲਵੰਡੀ ਖੁੰਮਣ ਦੇ ਨਾਮਵਰ ਸੋਢੀ ਪਰਿਵਾਰ ਦੇ ਹੋਣਹਾਰ ਨੌਜਵਾਨ ਵਿਸ਼ਾਲ ਸੋਢੀ ਜੋ ਮਾਨਯੋਗ ਹਾਈਕੋਰਟ ਦੇ ਵਕੀਲ ਹਨ, ਉਹ ਆਪਣੇ ਜੱਦੀ ਪਿੰਡ ਤਲਵੰਡੀ ਖੁੰਮਣ ਵਿਖੇ ਗੁਰਦੁਆਰਾ ਬਾਬਾ ਮਾਣਾ ਜੀ ਵਿਖੇ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ | ਜਿਥੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਗਜੀਵਨ ਸਿੰਘ ਤੇ ਪਿੰਡ ਦੇ ਸਰਪੰਚ ਰਘਬੀਰ ਸਿੰਘ ਸੰਧੂ ਵਲੋਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਰਜਿੰਦਰ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਜੋਗਿੰਦਰ ਸਿੰਘ ਰੰਧਾਵਾ, ਕੁਲਦੀਪ ਸਿੰਘ ਕਾਹਲੋਂ, ਰਣਜੀਤ ਸਿੰਘ ਫੌਜੀ, ਹਰਜਿੰਦਰ ਸਿੰਘ ਲਾਲੀ ਯੂ. ਕੇ., ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਕੁਲਵੰਤ ਸਿੰਘ ਸੰਘਾ ਸਮੇਤ ਹੋਰ ਆਗੂ ਹਾਜ਼ਿਰ ਸਨ |