ਗੱਗੋਮਾਹਲ/ਰਮਦਾਸ/ਅਜਨਾਲਾ 19 ਫਰਵਰੀ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ/ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਵਿਧਾਇਕ ਤੇ ਆਪ ਦੇ ਸੂਬਾ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਇਤਿਹਾਸਕ ਕਸਬਾ ਰਮਦਾਸ ਵਿਖੇ ਸ਼ਹਿਰ ਦੇ ਅੰਦਰੂਨੀ ਖੇਤਰ ਦੀਆਂ ਗਲੀਆਂ, ਨਾਲੀਆਂ ਸੀਵਰੇਜ਼ ਤੇ ਸੜਕਾਂ ਲਈ 7.25 ਕਰੋੜ ਰੁਪਏ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ | ਇਸ ਸਮੇਂ ਬੋਲਦਿਆਂ ਧਾਲੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾ ਸ਼ਹਿਰ ਦੇ ਬਾਹਰੀ ਵਿਕਾਸ ਲਈ ਵੀ 7.25 ਕਰੋੜ ਰੁਪਏ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਇਥੇ ਹੀ ਬਸ ਨਹੀਂ ਸਗੋਂ ਇਸ ਤੋਂ ਪਹਿਲਾਂ 5 ਕਰੋੜ ਰੁਪਏ ਨਾਲ ਬਿਜਲੀ ਸਿਸਟਮ ਨੂੰ ਠੀਕ ਕਰਨ ਦੇ ਕਾਰਜ ਵੀ ਵੱਲ ਰਹੇ ਹਨ | ਇਸੇ ਤਰ੍ਹਾਂ ਸ਼ਹਿਰ ਦੀ ਇਤਿਹਾਸਕ ਮਹੱਤਤਾ ਨੂੰ ਮੁੱਖ ਰੱਖਦਿਆਂ ਚਾਰ ਗੇਟ ਉਸਾਰੇ ਜਾ ਰਹੇ ਹਨ | ਧਾਲੀਵਾਲ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕਈ ਦਹਾਕੇ ਰਾਜ ਕਰਨ ਵਾਲੀਆਂ ਧਿਰਾਂ ਵਲੋਂ ਕਸਬਾ ਰਮਦਾਸ ਦੇ ਵਿਕਾਸ ਨੂੰ ਵਿਸਾਰਿਆ ਗਿਆ ਹੈ ਜਦੋਂ ਕਿ ਇਸ ਇਤਿਹਾਸਕ ਕਸਬੇ ਦੀ ਮਹਾਨਤਾ ਨੂੰ ਮੁੱਖ ਰੱਖਦਿਆਂ ਵੱਡੇ ਪੱਧਰ 'ਤੇ ਵਿਕਾਸ ਹੋਣਾ ਚਾਹੀਦਾ ਸੀ | ਇਸ ਮੌਕੇ ਉਨ੍ਹਾਂ ਨਾਲ ਈ.ੳ. ਦਿਨੇਸ਼ ਸੂਰੀ, ਲੇਖਾਕਾਰ ਰਾਜੇਸ਼ ਤ੍ਰੇਹਨ, ਜਸਵਿੰਦਰਪਾਲ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਮੀਤ ਪ੍ਰਧਾਨ ਦਨੇਸ਼ ਕੁਮਾਰ ਸੋਨੀ, ਰਣਜੀਤ ਸਿੰਘ ਬੱਗੂ, ਹਰਪ੍ਰੀਤ ਸਿੰਘ ਰੰਧਾਵਾ, ਕੁਆਡੀਨੇਟਰ ਗੁਰਪ੍ਰੀਤ ਸਿੰਘ, ਸੰਮਤੀ ਮੈਂਬਰ ਪਿ੍ਥੀਪਾਲ ਸਿੰਘ, ਸਰਪੰਚ ਹਰਜੀਤ ਸਿੰਘ, ਸਰਪੰਚ ਸੰਤੋਖ ਸਿੰਘ, ਸਰਪੰਚ ਗੁਰਦਿਆਲ ਸਿੰਘ, ਸਰਪੰਚ ਰਾਜਵਿੰਦਰ ਸਿੰਘ, ਸਰਪੰਚ ਪੰਜਾਬ ਸਿੰਘ, ਸਰਪੰਚ ਸ਼ੇਰ ਸਿੰਘ, ਸਾਬਕਾ ਸਰਪੰਚ ਕਾਬਲ ਸਿੰਘ, ਡਾਇਰੈਕਟਰ ਕੰਵਲਜੀਤ ਸਿੰਘ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਹਰਦੇਵ ਸਿੰਘ, ਬਲਾਕ ਪ੍ਰਧਾਨ ਸਾਹਿਬ ਸਿੰਘ ਫੌਜੀ, ਜੋਬਨਜੀਤ ਸਿੰਘ ਤੇੜੀ, ਕੁਆਡੀਨੇਟਰ ਮਹਿਲਾ ਵਿੰਗ ਬੀਬੀ ਗੁਰਦੀਪ ਕੌਰ, ਪੀ.ਏ. ਮੁਖਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |