03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਰਪੰਚ ਰੋਜ਼ੀ ਬੱਲ ਵਲੋਂ ਮਜੀਠੀਆ ਦਾ ਵਿਸ਼ੇਸ਼ ਸਨਮਾਨ ਪਾਰਟੀ ਵਰਕਰਾਂ ਵਲੋਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਵੱਡੀਆਂ ਜ਼ਿੰਮੇਵਾਰੀਆ ਸੌਂਪੀਆਂ ਜਾਣਗੀਆਂ-ਮਜੀਠੀਆ

ਅਜੀਤ ਡੈਸਕ 20-02-2026
ਜੈਂਤੀਪੁਰ/ਟਾਹਲੀ ਸਾਹਿਬ, 16 ਫਰਵਰੀ (ਭੁਪਿੰਦਰ ਸਿੰਘ ਗਿੱਲ, ਵਿਨੋਦ ਭੀਲੋਵਾਲ)-ਸ਼੍ਰੋਮਣੀ ਅਕਾਲੀ ਦਲ ਲਈ ਰੀੜ ਦੀ ਹੱਡੀ ਵਜੋਂ ਕੰਮ ਕਰ ਰਹੇ ਮਿਹਨਤੀ ਵਰਕਰਾਂ ਦਾ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਵਡੀਆਂ ਜ਼ਿੰਮੇਵਾਰੀਆਂ ਦੇ ਮਾਣ ਸਨਮਾਨ ਜਾਵੇਗਾ ਕਿਉਂਕਿ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਹੀ ਅਕਾਲੀ ਦਲ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਲਈ ਵਰਕਰਾਂ ਦਾ ਵੱਡਾ ਯੋਗਦਾਨ ਰਿਹਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸੀਨੀਅਰ ਅਕਾਲੀ ਆਗੂ ਸਾਬਕਾ ਚੇਅਰਮੈਨ ਤੇ ਸਰਪੰਚ ਕੰਵਲਜੀਤ ਸਿੰਘ ਰੋਜ਼ੀ ਬੱਲ ਵਲੋਂ ਸਾਥੀਆਂ ਸਮੇਤ ਮਜੀਠੀਆ ਨੂੰ ਸਨਮਾਨਿਤ ਕਰਨ ਮੌਕੇ ਕੀਤਾ | ਇਸ ਮੌਕੇ ਮਜੀਠੀਆ ਨੇ ਵਰਕਰਾਂ ਦੀ ਪਿੱਠ ਥਾਪਦਿਆਂ ਕਿਹਾ ਕਿ ਸੂਬੇ 'ਚ 'ਆਪ' ਸਰਕਾਰ ਨੇ ਲੋਕਾਂ ਨੂੰ ਭਰਮਾ ਕੇ ਗੁੰਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ, ਜਿਸ ਕਰਕੇ ਅੱਜ ਵੱਡੀ ਗਿਣਤੀ 'ਚ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਰਹੇ ਹਨ ਕਿਉਂਕਿ ਪੰਜਾਬ ਦੇ ਲੋਕ ਜਾਣ ਚੁੱਕੇ ਹਨ ਪੰਜਾਬ ਦੀ ਤਰੱਕੀ ਅਤੇ ਲੋਕਾਂ ਵਿਚ ਖੁਸ਼ਹਾਲੀ ਅਕਾਲੀ ਦਲ ਹੀ ਲਿਆ ਸਕਦੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਜਿਹੜੀਆਂ ਲੋਕ ਭਲਾਈ ਸਕੀਮਾਂ ਤਹਿਤ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਉਸ ਨਾਲ ਅਕਾਲੀ ਦਲ ਜ਼ਮੀਨੀ ਪੱਧਰ 'ਤੇ ਮਜਬੂਤ ਹੈ | ਮਜੀਠੀਆ ਨੇ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਪੂਰੀ ਤਰ੍ਹਾਂ ਮਜਬੂਤ ਹੈ ਅਤੇ ਜਿਸ ਤਰ੍ਹਾਂ ਵਰਕਰ ਚਟਾਨ ਵਾਂਗ ਪਾਰਟੀ ਨਾਲ ਖੜ੍ਹੇ ਹਨ ਉਨ੍ਹਾਂ ਨੇ ਸੂਬੇ ਵਿਚ ਅਗਲੀ ਅਕਾਲੀ ਸਰਕਾਰ ਦਾ ਨੀਂਹ ਪੱਥਰ ਰੱਖ ਦਿੱਤਾ ਹੈ |
ਪਿਛਲੀ ਖ਼ਬਰ ਪਾਰਟੀ ਵਰਕਰਾਂ ਵਲੋਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਵੱਡੀਆਂ ਜ਼ਿੰਮੇਵਾਰੀਆ ਸੌਂਪੀਆਂ ਜਾਣਗੀਆਂ-ਮਜੀਠੀਆ ਅਗਲੀ ਖ਼ਬਰ ਮਜੀਠਾ ਵਿਖੇ ਨੌਜਵਾਨ ਸੇਵਕ ਸਭਾ ਨੇ ਮਹਾਂ ਸ਼ਿਵਰਾਤਰੀ ਨੂੰ ਸਮਰਪਿਤ ਪ੍ਰੋਗਰਾਮ ਕਰਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।