02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

18ਵਾਂ ਮਾਸਟਰ ਮਹਿੰਦਰ ਸਿੰਘ ਯਾਦਗਾਰੀ ਕਬੱਡੀ ਕੱਪ 22 ਨੂੰ -ਸਾ: ਵਿਧਾਇਕ ਮੰਨਾ <br/>

ਅਜੀਤ ਡੈਸਕ 20-02-2026
ਬਾਬਾ ਬਕਾਲਾ ਸਾਹਿਬ, 19 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਭਾਜਪਾ ਪ੍ਰਧਾਨ, ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਸ: ਮਨਜੀਤ ਸਿੰਘ ਮੰਨਾ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਸਤਿਕਾਰਤ ਪਿਤਾ ਸਵਰਗੀ ਮਾਸਟਰ ਮਹਿੰਦਰ ਸਿੰਘ ਦੀ ਯਾਦ ਵਿਚ 18ਵਾਂ ਮਾਸਟਰ ਮਹਿੰਦਰ ਸਿੰਘ ਯਾਦਗਾਰੀ ਕਬੱਡੀ ਕੱਪ (ਖੇਡ ਮੇਲਾ) 22 ਫ਼ਰਵਰੀ ਨੂੰ ਪਿੰਡ ਮੀਆਂਵਿੰਡ ਵਿਖੇ ਮਨਾਇਆ ਜਾ ਰਿਹਾ ਹੈ | ਇਸ ਦਿਨ ਸਵੇਰ ਮੌਕੇ ਇਤਿਹਾਸਕ ਜਗ੍ਹਾ ਡੇਰਾ ਬਾਬਾ ਸੰਤੋਖ ਨਾਥ ਦੇ ਅਸਥਾਨ 'ਤੇ ਹਰਿਦੁਆਰ ਤੋਂ ਸੈਂਕੜਿਆਂ ਦੀ ਗਿਣਤੀ 'ਚ ਪੁੱਜੇ ਹੋਏ ਸਾਧੂਆਂ ਨੂੰ ਦਾਨ ਦਖਸ਼ਨਾਂ ਦਿੱਤੀ ਜਾਵੇਗੀ ਅਤੇ ਹਜ਼ਾਰਾਂ ਦੀ ਗਿਣਤੀ 'ਚ ਪੁੱਜਣ ਵਾਲੀ ਸੰਗਤ ਅਤੇ ਕਬੱਡੀ ਦਰਸ਼ਕਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ | ਇਸ ਸੰਬੰਧੀ ਸ: ਮਨਜੀਤ ਸਿੰਘ ਮੰਨਾ ਨੇ ਦੱਸਿਆ ਕਿ ਉਹ ਆਪਣੇ ਪਿਤਾ ਦੀ ਯਾਦ ਨੂੰ ਸਮਰਪਿਤ ਹਰ ਸਾਲ ਇਹ ਖੇਡ ਮੇਲਾ ਅਤੇ ਸੱਭਿਆਚਾਰਕ ਮੇਲਾ ਕਰਵਾਉਂਦੇ ਆ ਰਹੇ ਹਨ ਤੇ ਇਸ ਵਾਰ ਵੀ 22 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਖੇਡ ਮੇਲੇ ਦੌਰਾਨ ਜਿਥੇ ਨਾਮਵਾਰ ਕਬੱਡੀ ਕਲੱਬਾਂ ਦੀਆਂ ਟੀਮਾਂ ਦਰਸ਼ਕਾਂ ਦਾ ਮਨੋਰੰਜਨ ਕਰਨਗੀਆਂ, ਉਥੇ ਹੀ ਪੰਜਾਬ ਅਤੇ ਹਰਿਆਣਾ ਦੀਆਂ ਲੜਕੀਆਂ ਦਾ ਕਬੱਡੀ ਦਾ ਸ਼ੋਅ ਮੈਚ, ਮੇਜਰ ਰਾਜਸਥਾਨੀ ਦਾ ਮੋਟਰਸਾਈਕਲ ਸਟੰਟ, ਲੜਕੀਆਂ ਦਾ ਜਿਮਨਾਸਟਿਕ ਸ਼ੋਅ ਵੀ ਹੋਵੇਗਾ | ਉਪਰੰਤ ਆਈਆਂ ਹੋਈਆਂ ਟੀਮਾਂ ਨੂੰ ਨਕਦ ਇਨਾਮ ਅਤੇ ਟਰਾਫੀਆਂ ਨਾਲ ਨਿਵਾਜਿਆ ਜਾਵੇਗਾ | ਉਨ੍ਹਾਂ ਇਲਾਕਿਆਂ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਬੱਡੀ ਕੱਪ ਅਤੇ ਸੱੱਭਿਆਚਾਰ ਅਖਾੜੇ ਦੌਰਾਨ ਆਪਣੀ ਹਾਜ਼ਰੀ ਜ਼ਰੂਰ ਭਰਨ | ਉਨ੍ਹਾਂ ਕਿਹਾ ਕਿ ਸ਼ਾਮ ਪੰਜ ਵਜੇ ਨਾਮਵਾਰ ਗਾਇਕ ਜੀ ਖ਼ਾਨ, ਜੈਸਮੀਨ ਅਖ਼ਤਰ ਦਾ ਖੁੱਲ੍ਹਾ ਅਖਾੜਾ ਅਤੇ ਕਾਮੇਡੀਅਨ ਦੀਦਾਰ ਗਿੱਲ, ਧੀਰਜ ਕੁਮਾਰ, ਭੋਟੂ ਸ਼ਾਹ ਪਹੁੰਚੇ ਹੋਏ ਦਰਸ਼ਕਾਂ ਦਾ ਮਨੋਰੰਜਨ ਕਰਨਗੇ |

ਪਿਛਲੀ ਖ਼ਬਰ ਪਿੰਡ ਟਪਿਆਲਾ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ 11 ਮੈਂਬਰੀ ਕਮੇਟੀ ਦਾ ਕੀਤਾ ਗਠਨ <br/> ਅਗਲੀ ਖ਼ਬਰ ਈ.ਟੀ.ਓ. ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।