02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਖ਼ਾਲਸਾ ਕਾਲਜ ਮਹਿਤਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ, ਜੇਤੂ ਵਿਦਿਆਰਥੀਆਂ ਦਾ ਸਨਮਾਨ <br/>

ਅਜੀਤ ਡੈਸਕ 20-02-2026
ਚੌਕ ਮਹਿਤਾ, 19 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜ ਅਤੇ ਕਾਲਜੀਏਟ ਮਹਿਤਾ ਵਿਖੇ ਧਾਰਮਿਕ ਸਿੱਖਿਆ ਨਾਲ ਸੰਬੰਧਿਤ ਵਿਸ਼ੇਸ਼ ਲਿਖਤੀ ਧਾਰਮਿਕ ਪੇਪਰ ਆਯੋਜਿਤ ਕੀਤਾ ਗਿਆ, ਜੋ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸੀ | ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਅਦੁੱਤੀ ਕੁਰਬਾਨੀ, ਉਨ੍ਹਾਂ ਦੇ ਆਦਰਸ਼ਾਂ ਅਤੇ ਮਨੁੱਖਤਾ ਦੀ ਰੱਖਿਆ ਲਈ ਦਿੱਤੇ ਸੰਦੇਸ਼ ਨਾਲ ਜੋੜਨਾ ਸੀ | ਪੇਪਰ ਵਿਚ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ, ਇਤਿਹਾਸਕ ਪਿਛੋਕੜ, ਧਾਰਮਿਕ ਆਜ਼ਾਦੀ ਲਈ ਉਨ੍ਹਾਂ ਦੀ ਸ਼ਹਾਦਤ ਅਤੇ ਸਿੱਖ ਧਰਮ ਦੇ ਮੂਲ ਸਿਧਾਂਤਾਂ ਨਾਲ ਸੰਬੰਧਿਤ ਸੋਚ-ਵਿਚਾਰ ਵਾਲੇ ਪ੍ਰਸ਼ਨ ਸ਼ਾਮਿਲ ਸਨ | ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ, ਅਨੁਸ਼ਾਸਨ ਅਤੇ ਸ਼ਰਧਾ ਨਾਲ ਪ੍ਰਸ਼ਨਾਂ ਦੇ ਉੱਤਰ ਲਿਖੇ ਅਤੇ ਵਿਸ਼ੇ ਬਾਰੇ ਡੂੰਘੇ ਗਿਆਨ ਦਾ ਪ੍ਰਦਰਸ਼ਨ ਕਰਵਾਏ ਗਏ | ਇਸ ਵਿਸ਼ੇਸ਼ ਸਮਾਰੋਹ ਦੌਰਾਨ ਨਤੀਜਿਆਂ ਦੀ ਘੋਸ਼ਣਾ ਕੀਤੀ ਗਈ, ਉਪਰੰਤ ਜੇਤੂ ਵਿਦਿਆਰਥੀਆਂ ਨੂੰ ਸ਼ੀਲਡਾਂ, ਮੈਡਲ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਹੌਸਲਾ ਅਫਜ਼ਾਈ ਦੇ ਤੌਰ 'ਤੇ ਸਰਾਹਨਾ ਪੱਤਰ ਪ੍ਰਦਾਨ ਕੀਤੇ ਗਏ | ਇਸ ਮੌਕੇ ਕਾਲਜ ਪਿ੍ੰ: ਗੁਰਦੀਪ ਸਿੰਘ ਜਲਾਲ ਉਸਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸੰਸਾਰ ਵਿਚ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਅਦਭੁਤ ਉਦਾਹਰਨ ਹੈ | ਉਨ੍ਹਾਂ ਨੇ ਕਿਹਾ ਕਿ ਅਜਿਹੇ ਪੇਪਰ ਵਿਦਿਆਰਥੀਆਂ ਵਿਚ ਨੈਤਿਕ ਮੁੱਲਾਂ, ਆਤਮਵਿਸ਼ਵਾਸ ਅਤੇ ਇਤਿਹਾਸ ਪ੍ਰਤੀ ਸੁਚੇਤਤਾ ਪੈਦਾ ਕਰਦੇ ਹਨ | ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਰਾਂ ਨੂੰ ਵੀ ਭਵਿੱਖ ਵਿਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰ: ਹਰਸ਼ਦੀਪ ਸਿੰਘ ਰੰਧਾਵਾ, ਪਿ੍ੰ: ਜਤਿੰਦਰ ਸ਼ਰਮਾ, ਸੁਖਦੇਵ ਸਿੰਘ, ਸੁਖਜੀਤ ਸਿੰਘ, ਕੁਲਦੀਪ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਸਬਾ ਜੈਂਤੀਪੁਰ ਵਿਖੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਗੁਰਦੁਆਰਾ ਦੁੱਖ ਨਿਵਾਰਨ ਅਕਾਲਗੜ੍ਹ ਢੱਪਈਆਂ ਜੋੜ ਮੇਲਾ ਤੇ ਕਬੱਡੀ ਮੈਚ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।