02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਬਿਜਲੀ ਕਾਮਿਆਂ ਵਲੋਂ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ <br/>

ਅਜੀਤ ਡੈਸਕ 20-02-2026
ਹਰਸਾ ਛੀਨਾ, 19 ਫਰਵਰੀ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਉਪਮੰਡਲ ਦਫਤਰ ਕੁਕੜਾਂਵਾਲਾ ਵਿਖੇ ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਅਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਪੰਜਾਬ ਦੇੇ ਤੇ ਕੇਂਦਰ ਸਰਕਾਰ ਵਲੋਂ ਉਦਯੋਗਿਕ ਕੋਡ ਸੋਧ ਬਿੱਲ ਪਾਸ ਕਰਕੇ ਪਾਰਲੀਮੈਂਟ ਵਿਚ ਮਨਜ਼ੂਰੀ ਦੇਣ ਦੇ ਵਿਰੋਧ ਤੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਪਟਿਆਲਾ ਵਿਖੇ ਬਡੂੰਗਰ ਦੀ 50 ਏਕੜ ਜ਼ਮੀਨ ਵੇਚਣ ਦੇ ਫ਼ੈਸਲੇ ਨੂੰ ਬੀ.ਓ.ਡੀ. ਦੀ ਮੀਟਿੰਗ ਵਿਚ ਪ੍ਰਵਾਨਗੀ ਦੇਣ ਦੇ ਕੀਤੇ ਫ਼ੈਸਲੇ ਦੇ ਵਿਰੋਧ ਵਿਚ ਰੈਲੀ ਕਰਕੇ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਅਰਥੀ ਸਾੜੀ ਗਈ | ਇਸ ਸਮੇਂ ਗੇਟ ਰੈਲੀ ਨੂੰ ਸਰਕਲ ਪ੍ਰਧਾਨ ਮਲਕੀਅਤ ਸਿੰਘ ਸੈਂਸਰਾ, ਪ੍ਰਧਾਨ ਜੁਗਰਾਜ ਸਿੰਘ ਛੀਨਾ, ਪਰਮਿੰਦਰ ਸਿੰਘ ਅਦਲੀਵਾਲ, ਦਵਿੰਦਰ ਸਿੰਘ ਲੁਹਾਰਕਾ, ਬਲਜਿੰਦਰ ਸਿੰਘ, ਰਾਜਬੀਰ ਸਿੰਘ, ਨਰਿੰਦਰ ਕੁਮਾਰ ਵਲੋਂ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਸਰਬ-ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵੰਡੀ <br/> ਅਗਲੀ ਖ਼ਬਰ ਕਸਬਾ ਜੈਂਤੀਪੁਰ ਵਿਖੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।