01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਿਧਾਇਕ ਧਾਲੀਵਾਲ ਨੇ ਸਰਬ-ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵੰਡੀ <br/>

ਅਜੀਤ ਡੈਸਕ 20-02-2026
ਗੱਗੋਮਾਹਲ, 19 ਫਰਵਰੀ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕੇ ਦੇ ਪੰਜ ਪਿੰਡਾਂ ਪੰਡੋਰੀ ਨੇੜੇ ਰਮਦਾਸ, ਬਾਜਵਾ, ਸਮਰਾਏ, ਬੇਦੀ ਛੰਨਾ ਤੇ ਨਾਸਰ ਦੀਆਂ ਸਰਬ-ਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਇਨਾਮ ਵਜੋਂ 5-5 ਲੱਖ ਰੁਪਏ ਚੈੱਕ ਵੰਡੇ | ਪੰਚਾਇਤਾਂ ਨੂੰ ਚੈੱਕ ਵੰਡਣ ਮੌਕੇ ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਲਈ ਵਿਸ਼ੇਸ਼ ਗ੍ਰਾਂਟ ਦੇਣ ਦਾ ਜੋ ਵਾਅਦਾ ਕੀਤਾ ਸੀ ਉਸ ਨੂੰ ਮਾਨ ਸਰਕਾਰ ਵਲੋਂ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਰਾਸ਼ੀ ਨੂੰ ਪੂਰੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਆਪਣੇ ਪਿੰਡਾਂ ਦੇ ਵਿਕਾਸ ਉੱਪਰ ਖਰਚਣ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਹੋਰ ਵੀ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰ ਵਲੋਂ ਪੇਂਡੂ ਖੇਤਰ ਦੇ ਵਿਕਾਸ ਵਿਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੱਖ-ਵੱਖ ਪ੍ਰਭਾਵੀ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਵਲੋਂ ਜਿਥੇ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਉਥੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੀ ਯੁੱਧ ਨਸ਼ਿਆਂ ਵਿਰੁੱਧ ਲੜਿਆ ਜਾ ਰਿਹਾ ਹੈ |

ਪਿਛਲੀ ਖ਼ਬਰ ਸ਼੍ਰੋਮਣੀ ਅਖੰਡ ਪਾਠੀ ਵੈੱਲਫੇਅਰ ਸੋਸਾਇਟੀ ਵਲੋਂ ਪ੍ਰਧਾਨ ਜਸਵਿੰਦਰ ਸਿੰਘ ਪਾਸਲਾ ਦਾ ਸਨਮਾਨ <br/> ਅਗਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।