ਬਾਬਾ ਬਕਾਲਾ ਸਾਹਿਬ, 19 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਬੀਬੀ ਬਲਵਿੰਦਰ ਕੌਰ ਪਤਨੀ ਸਵ. ਰਣਜੀਤ ਕੁਮਾਰ ਦੇ ਗ੍ਰਹਿ ਬਾਬਾ ਬਕਾਲਾ ਸਾਹਿਬ ਵਿਖੇ ਪਰਿਵਾਰ ਵਲੋਂ ਸ਼ੁਕਰਾਨੇ ਵਜੋਂ ਅਤੇ ਸਰਬੱਤ ਦੇ ਭਲੇ ਲਈ ਰੱਖੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸ਼੍ਰੋਮਣੀ ਅਖੰਡ ਪਾਠੀ ਵੈਲਫੇਅਰ ਸੋਸਾਇਟੀ ਵਲੋਂ ਕਥਾ ਕੀਰਤਨ ਤੇ ਗੁਰਬਾਣੀ ਦਾ ਪ੍ਰਵਾਹ ਚੱਲਿਆ | ਭਾਈ ਜਸਵਿੰਦਰ ਸਿੰਘ ਪਾਸਲਾ (ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਫਰਾਂਸ) ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸ਼੍ਰੋਮਣੀ ਅਖੰਡ ਪਾਠੀ ਵੈਲਫੇਅਰ ਸੁਸਾਇਟੀ ਸਬ ਕਮੇਟੀ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਭੁੱਲਰ ਵਲੋਂ ਭਾਈ ਜਸਵਿੰਦਰ ਸਿੰਘ ਪਾਸਲਾ ਨੂੰ ਇੱਥੇ ਪੁੱਜਣ 'ਤੇ ਜੀ ਆਇਆਂ ਕਿਹਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |