01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੰਜਾਬ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਜ਼ਰੂਰੀ-ਮਜੀਠੀਆ <br/>

ਅਜੀਤ ਡੈਸਕ 20-02-2026
ਜੈਂਤੀਪੁਰ, 19 ਫਰਵਰੀ (ਭੁਪਿੰਦਰ ਸਿੰਘ ਗਿੱਲ)-ਪੰਜਾਬ ਦੇ ਅੰਦਰ ਲੋਕ ਜਿਹੜੀ ਕਾਨੂੰਨ ਵਿਵਸਥਾ ਤੇ ਸਰਬਪੱਖੀ ਵਿਕਾਸ ਦਾ ਮਾੜਾ ਹਾਲ ਵੇਖ ਰਹੇ ਹਨ, ਉਸ ਨਾਲ ਲੋਕਾਂ ਦਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਦੀ 'ਆਪ' ਸਰਕਾਰ ਤੋਂ ਪੂਰੀ ਤਰ੍ਹਾਂ ਉੱਠ ਚੁੱਕਾ ਹੈ ਅਤੇ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਜਿਹੜੀਆਂ ਸਹੂਲਤਾਂ ਤੇ ਲੋਕ ਭਲਾਈ ਦੇ ਕੰਮ ਪਿਛਲੀ ਬਾਦਲ ਸਰਕਾਰ ਨੇ ਕੀਤੇ ਸਨ ਉਸ ਦੇ ਮੁਕਾਬਲੇ ਹੁਣ ਮੌਜੂਦਾ ਸਮੇਂ 'ਚ ਸੂਬੇ ਦੀ ਆਰਥਿਕ ਤੇ ਸਮਾਜਿਕ ਸਥਿਤੀ ਪੁੂਰੀ ਤਰ੍ਹਾਂ ਡਾਵਾਂਡੋਲ ਹੋ ਗਈ ਹੈ, ਜਿਸ ਦੀ ਜ਼ਿੰਮੇਵਾਰ ਪੰਜਾਬ ਵਿਚਲੀ 'ਆਪ' ਸਰਕਾਰ ਹੈ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿੰਡ ਅਬਦਾਲ ਤੋਂ ਸਾਬਕਾ ਸਰਪੰਚ ਰਾਮ ਸਿੰਘ ਅਬਦਾਲ ਦੀ ਅਗਵਾਈ 'ਚ ਆਏ ਅਕਾਲੀ ਵਰਕਰਾਂ ਵਲੋਂ ਸਨਮਾਨਿਤ ਕਰਨ ਉਪਰੰਤ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕੀਤਾ | ਮਜੀਠੀਆ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਸ੍ਰੋਮਣੀ ਅਕਾਲੀ ਦਲ ਦੇ ਹੱਥ 'ਚ ਸੁਰੱਖਿਅਤ ਹੈ ਕਿਉਂਕਿ ਇਹ ਪਾਰਟੀ ਸਾਰੇ ਵਰਗਾਂ ਦੇ ਹਿੱਤ ਵਿਚ ਹੈ, ਜਿਸ ਕਰਕੇ ਹੀ ਮੌਜੂਦਾ ਸਮੇਂ 'ਚ ਅਕਾਲੀ ਪਾਰਟੀ ਦੀ ਹਰਮਨ ਪਿਆਰਤਾ ਬਹੁਤ ਜ਼ਿਆਦਾ ਵੱਧ ਗਈ ਹੈ, ਜਿਸ ਨਾਲ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਭਾਜੜਾਂ ਪਈਆਂ ਹੋਈਆਂ ਹਨ | ਇਸ ਮੌਕੇ ਬਿਕਰਮ ਸਿੰਘ ਮਜੀਠੀਆ ਦੇ ਓ. ਐੱਸ. ਡੀ. ਮੇਜਰ ਸ਼ਿਵਚਰਨ ਸਿੰਘ, ਮਜੀਠੀਆ ਦੇ ਸਿਆਸੀ ਸਕੱਤਰ ਲਖਬੀਰ ਸਿੰਘ ਗਿੱਲ, ਸਰਪੰਚ ਰਘਬੀਰ ਸਿੰਘ ਸੰਧੂ, ਸਾਬਕਾ ਸਰਪੰਚ ਸਤਨਾਮ ਸਿੰਘ ਅਬਦਾਲ, ਹੀਰਾ ਸਿੰਘ, ਅਮਰਜੀਤ ਸਿੰਘ, ਪ੍ਰਧਾਨ ਜਗਤਾਰ ਸਿੰਘ, ਪ੍ਰਧਾਨ ਰਜਿੰਦਰ ਸਿੰਘ, ਜੋਗਿੰਦਰ ਸਿੰਘ ਰੰਧਾਵਾ, ਗੁਰਲਾਲ ਸਿੰਘ, ਕੁਲਵਿੰਦਰ ਸਿੰਘ, ਪਰਮਿੰਦਰ ਸਿੰਘ ਬੱਲ, ਦਲਨੀਤ ਸਿੰਘ ਕਾਹਲੋਂ, ਡਾ. ਪੂਰਨ ਸਿੰਘ, ਡਾ. ਗੁਰਦੀਪ ਸਿੰਘ, ਨੰਬਰਦਾਰ ਸੁਖਦੇਵ ਸਿੰਘ, ਸੁਰਜੀਤ ਸਿੰਘ ਫੌਜੀ, ਅਜੀਤ ਸਿੰਘ, ਸੁਖਵਿੰਦਰ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪਿੰਡ ਭੰਗਵਾਂ ਵਿਖੇ ਅੱਖਾਂ ਦੇ ਆਪ੍ਰੇਸ਼ਨ ਦਾ ਮੁਫ਼ਤ ਕੈਂਪ ਲਗਾਇਆ <br/> ਅਗਲੀ ਖ਼ਬਰ ਘਰਿੰਡਾ ਪੁਲਿਸ ਵਲੋਂ ਇਕ ਕਿਲੋ ਹੈਰੋਇਨ ਸਮੇਤ 3 ਦੋਸ਼ੀ ਕੀਤੇ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।