01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪਿੰਡ ਭੰਗਵਾਂ ਵਿਖੇ ਅੱਖਾਂ ਦੇ ਆਪ੍ਰੇਸ਼ਨ ਦਾ ਮੁਫ਼ਤ ਕੈਂਪ ਲਗਾਇਆ <br/>

ਅਜੀਤ ਡੈਸਕ 20-02-2026
ਚੋਗਾਵਾਂ, 19 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਪਿੰਡ ਭੰਗਵਾਂ ਦੇ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦੇ ਅਪ੍ਰੇਸ਼ਨ ਦਾ ਫ੍ਰੀ ਕੈਂਪ ਅਕਾਲੀ ਦਲ ਵਾਰਿਸ ਪੰਜਾਬ ਦੇ ਜੁਗਰਾਜ ਸਿੰਘ ਭੰਗਵਾਂ ਅਤੇ ਬੀਬੀ ਜਸਮੀਤ ਕੌਰ ਛੀਨਾ ਮਿਸਲ-ਸਤਲੁਜ ਹਲਕਾ ਰਾਜਾਸਾਂਸੀ ਦੀ ਅਗਵਾਈ ਹੇਠ ਲਗਵਾਇਆ ਗਿਆ | ਜਿਸ ਵਿਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਮਾਹਿਰ ਡਾ. ਯਸ਼ਾ ਤੇ ਟੀਮ ਨੇ 260 ਮਰੀਜ਼ਾਂ ਦੀ ਅੱਖਾਂ ਦਾ ਚੈੱਕਅਪ ਕਰਕੇ ਮੁਫ਼ਤ ਟੈਸਟ ਕਰਕੇ ਦਵਾਈਆਂ ਤੇ ਦਾਰੂ ਵੀ ਦਿੱਤੇ ਗਏ | ਚੈੱਕ ਅਪ ਤੋਂ ਬਾਅਦ 52 ਮਰੀਜ਼ ਆਪ੍ਰੇਸ਼ਨ ਲਈ ਚੁਣੇ ਗਏ | ਜਿਨ੍ਹਾਂ ਦੇ ਮੁਫ਼ਤ ਆਪ੍ਰੇਸ਼ਨ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਬੱਸਾਂ ਵਿਚ ਲਿਜਾ ਕੇ ਕਰਵਾਏ ਗਏ | ਇਸ ਮੌਕੇ ਗੁਰਪਾਲ ਸਿੰਘ, ਸਰਵਣ ਸਿੰਘ, ਗੁਰਜੰਟ ਸਿੰਘ ਫੌਜੀ, ਪਰਮਜੀਤ ਸਿੰਘ ਵਣੀਏਕੇ, ਬਲਜਿੰਦਰ ਸਿੰਘ ਨੇਸ਼ਟਾ, ਬਲਕਾਰ ਸਿੰਘ ਬੱਚੀਵਿੰਡ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਚੋਰੀਆਂ ਤੇ ਲੁੱਟਾਂ ਕਾਰਨ ਗਹਿਰੀ ਮੰਡੀ ਵਾਸੀਆਂ ਵਿਚ ਡਰ ਦਾ ਮਾਹੌਲ ਅਗਲੀ ਖ਼ਬਰ ਪੰਜਾਬ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਜ਼ਰੂਰੀ-ਮਜੀਠੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।