29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ ਤੇ ਧਾਰਮਿਕ ਸਮਾਗਮ 25 ਨੂੰ <br/>

ਅਜੀਤ ਡੈਸਕ 22-02-2026
ਸਠਿਆਲਾ, 21 ਫਰਵਰੀ (ਜਗੀਰ ਸਿੰਘ ਸਫਰੀ)-ਗੁ: ਬੂੰਗਾ ਸਾਹਿਬ ਸਠਿਆਲਾ ਦੇ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਤੇ ਧਾਰਮਿਕ ਸਮਾਗਮ 25 ਨੂੰ ਹੋਵੇਗਾ | ਇਸ ਬਾਰੇ ਗੁ: ਬੁੰਗਾ ਸਾਹਿਬ ਦੇ ਪ੍ਰਧਾਨ ਤਰਲੋਚਨ ਸਿੰਘ ਬੱਲ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਸੰਤ ਬਾਬਾ ਸਤਨਾਮ ਸਿੰਘ ਕਿਲ੍ਹਾ ਆਨੰਦਗੜ੍ਹ ਸਾਹਿਬ ਦੀ ਅਗਵਾਈ 'ਚ ਸ੍ਰੀ ਗੁਰੂ ਹਰਿਹੋਬਿੰਦ ਸਾਹਿਬ ਜੀ ਦੇ ਚਰਨ ਛੋਹ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 24 ਫਰਵਰੀ ਦਿਨ ਮੰਗਲਵਾਰ ਨੂੰ ਮਹਾਨ ਨਗਰ ਕੀਰਤਨ ਗੁ: ਬੁੰਗਾ ਸਾਹਿਬ ਤੋਂ ਆਰੰਭ ਹੋ ਕੇ ਗੁ: ਨੌਵੀ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ, ਗੁ: ਢਾਬਸਰ ਸਾਹਿਬ, ਗੁ: ਸ਼ਹੀਦਾਂ ਸਾਹਿਬ ਬੁੱਢਾ ਥੇਹ, ਗੁ: ਬਾਬਾ ਟਹਿਲ ਦਾਸ ਸਾਹਿਬ ਬਲਸਰਾਂ, ਗੁ: ਸਾਹਿਬ ਜੋਧੇ ਤੋਂ ਹੁੰਦਾ ਹੋਇਆ ਗੁ: ਸ਼ਹੀਦ ਬਾਬਾ ਮਿਲਖਾ ਸਿੰਘ ਤੋਂ ਵਾਪਸ ਸ਼ਾਮ ਨੂੰ ਗੁ: ਬੁੰਗਾ ਸਾਹਿਬ ਸਮਾਪਤ ਹੋਵੇਗਾ ਤੇ 25 ਫਰਵਰੀ ਨੂੰ ਲੜੀਵਾਰ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਧਾਰਮਿਕ ਸਮਾਗਮ ਹੋਵੇਗਾ | ਇਸ ਮੌਕੇ ਪਰਮਬੀਰ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ, ਜਸਪਾਲ ਸਿੰਘ, ਮੁਖਤਾਰ ਸਿੰਘ, ਮਨਦੀਪ ਸਿੰਘ, ਦਵਿੰਦਰ ਸਿੰਘ, ਬਚਨ ਸਿੰਘ, ਮੱਖਣ ਸਿੰਘ, ਰਣਜੀਤ ਸਿੰਘ ਜੀਤਾ, ਸੁਖਬੀਰ ਸਿੰਘ ਫੌਜੀ, ਪਾਲ ਸਿੰਘ, ਬਾਬਾ ਸੁੱਚਾ ਸਿੰਘ, ਨੰਬਰਦਾਰ ਕੁਲਵੰਤ ਸਿੰਘ, ਬਲਦੇਵ ਸਿੰਘ, ਬਲਜਿੰਦਰ ਸਿੰਘ, ਗੁਰਮੇਲ ਸਿੰਘ, ਸੁਖਜਿੰਦਰ ਸਿੰਘ, ਪਰਮਜੀਤ ਸਿੰਘ, ਸੁਰਜੀਤ ਸਿੰਘ ਜਗੀਰ ਸਿੰਘ, ਆਦਿ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਸਿੱਧ ਰਾਸ਼ਟਰੀ ਕਵੀ ਸ਼ਾਹ ਮੁਹੰਮਦ ਦੀ ਯਾਦ 'ਚ ਵਡਾਲਾ ਸਥਿਤ ਕਵੀ ਸ਼ਾਹ ਮੁਹੰਮਦ ਸਟੇਡੀਅਮ 'ਚ ਵਿਸ਼ਾਲ ਕਬੱਡੀ ਕੱਪ ਕਰ... ਅਗਲੀ ਖ਼ਬਰ ਸ਼ੋਭਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।