30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਖ਼ਾਲਸਾ ਕਾਲਜ ਮਹਿਤਾ ਵਿਖੇ ਅੰਤਰਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ

ਅਜੀਤ ਡੈਸਕ 22-02-2026
ਚੌਕ ਮਹਿਤਾ, 21 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜ ਅਤੇ ਕਾਲਜੀਏਟ ਮਹਿਤਾ ਚੌਂਕ ਜੋ ਕਿ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਦੇ ਰੂਪ ਵਿਚ ਇਲਾਕੇ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ ਕੇ ਸਮੁੱਚੀ ਸ਼ਖਸੀਅਤ ਦਾ ਵਿਕਾਸ ਕਰ ਰਿਹਾ ਹੈ | ਕਾਲਜ ਅਤੇ ਕਾਲਜੀਏਟ ਦੇ ਸੱਭਿਆਚਾਰਕ ਅਤੇ ਵਿੱਦਿਅਕ ਮੰਚ ਵਲੋਂ ਅੰਤਰ-ਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਬਾਰੇ ਚਾਨਣਾ ਪਾਇਆ, ਵਿਦਿਆਰਥੀਆਂ ਨੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਭਾਸ਼ਣ, ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪਿ੍ੰ: ਗੁਰਦੀਪ ਸਿੰਘ ਜਲਾਲ ਉਸਮਾ ਨੇ ਅੰਤਰ- ਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਦੀ ਸਭ ਨੂੰ ਮੁਬਾਰਕਬਾਦ ਦਿੰਦਿਆਂ ਮਾਂ ਬੋਲੀ ਪੰਜਾਬੀ ਨੂੰ ਗੁਰੂਆਂ ਤੇ ਸੰਤਾ ਦੀ ਭਾਸ਼ਾ ਦੱਸਿਆ | ਪੰਜਾਬੀ ਬੋਲੀ ਦਾ ਵਿਕਾਸ ਕਰਨ ਵਿਚ ਸਮੇਂ-ਸਮੇਂ 'ਤੇ ਅਨੇਕਾਂ ਨਾਮਵਰ ਸਾਹਿਤਕਾਰਾਂ, ਕਵੀਆਂ, ਪੀਰਾਂ-ਫਕੀਰਾਂ, ਸੂਫੀਆਂ, ਰਹਿਬਰਾਂ ਤੇ ਗੀਤਕਾਰਾਂ ਨੇ ਆਪੋ-ਆਪਣੀ ਸਮਰੱਥਾ ਅਤੇ ਸ਼ਕਤੀ ਅਨੁਸਾਰ ਯੋਗਦਾਨ ਪਾਇਆ ਤੇ ਪੰਜਾਬੀ ਮਾਂ ਬੋਲੀ ਦੀ ਰੱਜਵੀਂ ਸੇਵਾ ਕੀਤੀ | ਜਿਸ ਦੀ ਬਦੌਲਤ ਪੰਜਾਬੀ ਮਾਂ ਬੋਲੀ ਦੁਨੀਆ ਦੇ ਕੋਨੇ-ਕੋਨੇ ਤੇ ਫੈਲ ਚੁੱਕੀ ਹੈ ਪਰ ਜੋ ਸਤਿਕਾਰ ਪੰਜਾਬੀ ਮਾਂ ਬੋਲੀ ਨੂੰ ਆਪਣੇ ਘਰ ਤੋਂ ਮਿਲਣਾ ਚਾਹੀਦਾ ਸੀ ਉਹ ਦਿਨੋ-ਦਿਨ ਘੱਟ ਰਿਹਾ ਕਿਉਂਕਿ ਅੱਜ ਦੇ ਸਮੇਂ ਵਿਚ ਪੰਜਾਬੀ ਮਾਂ ਬੋਲੀ ਨੂੰ ਆਪਣੀ ਹੀ ਪੜੀ-ਲਿਖੀ ਕੌਮ ਤੌਂ ਖਤਰਾ ਪੈਦਾ ਹੁੰਦਾ ਜਾ ਰਿਹਾ | ਹੋਰ ਭਾਸ਼ਾਵਾਂ ਸਿੱਖਣਾ ਮਾੜੀ ਗੱਲ ਨਹੀਂ ਪਰ ਆਪਣੀ ਪੰਜਾਬੀ ਮਾਂ ਬੋਲੀ ਨੂੰ ਵਿਸਾਰ ਦੇਣਾ ਜਰੂਰ ਗਲਤ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਗੱਲ ਲਈ ਪ੍ਰੇਰਿਤ ਕੀਤਾ ਕਿ ਅਸੀਂ ਸਾਰੇ ਪੰਜਾਬੀ ਮਾਂ ਬੋਲੀ ਨਾਲ ਵੱਧ ਤੋਂ ਵੱਧ ਪਿਆਰ ਕਰੀਏ ਤੇ ਇਸ ਦੇ ਵਿਕਾਸ ਲਈ ਆਪਣਾ ਬਣਦਾ ਯੋਗਦਾਨ ਪਾ ਕੇ ਪੰਜਾਬੀ ਮਾਂ ਬੋਲੀ ਕਰਜਾ ਉਤਾਰੀਏ | ਇਸ ਮੌਕੇ ਪਿ੍ੰ. ਗੁਰਦੀਪ ਸਿੰਘ ਜਲਾਲ ਉਸਮਾ, ਪਿ੍ੰ. ਹਰਸ਼ਦੀਪ ਸਿੰਘ ਰੰਧਾਵਾ ਤੋਂ ਇਲਾਵਾ ਪਿ੍ੰ. ਜਤਿੰਦਰ ਸ਼ਰਮਾ, ਸੁਖਦੇਵ ਸਿੰਘ, ਸੁਖਜੀਤ ਸਿੰਘ, ਮੈਡਮ ਕੁਲਦੀਪ ਕੌਰ ਅਤੇ ਸਮੂਹ ਸਟਾਫ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਘਰੇਲੂ ਜਾਇਦਾਦ ਦੀ ਵੰਡ ਤੋਂ ਪ੍ਰੇਸ਼ਾਨ ਵਿਅਕਤੀ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 'ਤੇ ਕਰਵਾਏ ਮੁਕਾਬਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।