30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਹੋਏ ਨਤਮਸਤਕ <br/>

ਅਜੀਤ ਡੈਸਕ 22-02-2026
ਬਾਬਾ ਬਕਾਲਾ ਸਾਹਿਬ, 21 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤ ਦੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅੱਜ ਦੁਪਿਹਰ 1 ਵਜੇ ਦੇ ਕਰੀਬ ਆਪਣੀ ਧਰਮ ਸੁਪਤਨੀ ਡਾ: ਹਰਲੀਨ ਕੌਰ ਸਮੇਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਕੜਾਹ ਪ੍ਰਸ਼ਾਦਿ ਦੀ ਦੇਗ ਕਰਾਈ, ਤਪ ਅਸਥਾਨ ਸ੍ਰੀ ਭੋਰਾ ਸਾਹਿਬ ਅਤੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁਝ ਸਮਾਂ ਗੁਰਬਾਣੀ ਕੀਰਤਨ ਸਰਵਣ ਕੀਤਾ | ਇਸ ਮੌਕੇ ਡਾ. ਸੁਖਬੀਰ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਸ ਪਵਿੱਤਰ ਧਰਤੀ 'ਤੇ ਜਨਮ ਲਿਆ ਹੈ | ਉਨ੍ਹਾਂ ਕਿਹਾ ਕਿ ਇਹ ਸਭ ਗੁਰੂ ਘਰ ਤੋਂ ਹੀ ਸਾਰੀਆਂ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ ਅਤੇ ਉਹ ਅੱਜ ਆਪਣੀ ਜਨਮ ਭੋਇੰ ਬਾਬਾ ਬਕਾਲਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਹੀ ਨਤਮਤਸਕ ਹੋਣ ਆਏ ਹਨ | ਉਨ੍ਹਾਂ ਨੇ ਇਸ ਮੌਕੇ ਹੋਰ ਕੋਈ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ ਅਤੇ ਕਿਹਾ ਕਿ ਉਹ ਅੱਜ ਸਿਰਫ ਅਤੇ ਸਿਰਫ, ਆਪਣੇ ਪਰਿਵਾਰ ਨਾਲ, ਗੁਰੂ ਘਰ ਨਤਮਸਤਕ ਹੋਣ ਲਈ ਹੀ ਆਏ ਹਨ | ਇਸ ਮੌਕੇ ਰੌਬਿਨਜੀਤ ਕੌਰ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੰਗਦੀਪ ਸਿੰਘ, ਅਤੇ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਪੁਲਿਸ-ਪ੍ਰਸ਼ਾਸਨ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤ-ਪਾਕਿਸਤਾਨ ਸਰਹੱਦ ਤੇ ਵੱਸੇ ਪਿੰਡ ਮਹਾਵਾ ਦੇ ਪੁਲ ਦੀ ਹਾਲਤ ਖਸਤਾ ਅਗਲੀ ਖ਼ਬਰ ਕਾਲਜ ਸਠਿਆਲਾ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ 'ਤੇ ਲੇਖਕ ਦਰਸ਼ਨ ਸਿੰਘ ਕਿੰਗਰਾ ਦੀਆਂ 11 ਕਿਤਾਬਾਂ ਲੋਕ ਅਰਪਣ ਕਰਨ '...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।