30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

300 ਸਾਲ ਸ਼ਹੀਦ ਸਿੰਘਾਂ ਦੇ ਨਾਲ ਸ਼ਹੀਦੀ ਸ਼ਤਾਬਦੀ 26 ਫਰਵਰੀ ਨੂੰ ਮਨਾਈ ਜਾਵੇਗੀ

ਅਜੀਤ ਡੈਸਕ 22-02-2026
ਅਟਾਰੀ, 21 ਫਰਵਰੀ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਬਘੇਲ ਸਿੰਘ ਅਤੇ ਸ਼ਹੀਦ ਬਾਬਾ ਅਮਰ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਭੁੱਸੇ ਵਿਖੇ 300 ਸਾਲ ਸ਼ਹੀਦ ਸਿੰਘਾਂ ਦੇ ਨਾਲ ਸ਼ਹੀਦੀ ਸ਼ਤਾਬਦੀ 26 ਫਰਵਰੀ ਨੂੰ ਬਹੁਤ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ | ਸ਼ਰਧਾਲੂ ਸੰਗਤਾਂ ਵੱਡੀ ਗਿਣਤੀ ਵਿੱਚ ਪਰਿਵਾਰਾਂ ਸਮੇਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ | ਇਹ ਪ੍ਰਗਟਾਵਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਹਰਭਜਨ ਸਿੰਘ ਨੇ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਪਹਿਲੀ ਲੜੀ ਦੇ ਭੋਗ ਪੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ-ਢਾਡੀ ਅਤੇ ਕਵੀਸ਼ਰੀ ਜਥੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸ਼ਰਧਾਲੂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ | ਬਾਬਾ ਹਰਭਜਨ ਸਿੰਘ ਨੇ ਦੱਸਿਆ ਕਿ 22 ਫਰਵਰੀ ਦਿਨ ਐਤਵਾਰ ਨੂੰ ਗੁਰਬਾਣੀ ਕੰਠ ਅਤੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਜਾਣਗੇ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਦੀਪ ਸਿੰਘ, ਨੰਬਰਦਾਰ ਜਸਤਾਰ ਸਿੰਘ, ਦਿਲਬਾਗ ਸਿੰਘ, ਜਗੀਰ ਸਿੰਘ ਦੋਧੀ, ਜਥੇਦਾਰ ਸਤਨਾਮ ਸਿੰਘ, ਹਰਜੀਤ ਸਿੰਘ, ਅਰਸ਼ਦੀਪ ਸਿੰਘ, ਜਸ਼ਨਦੀਪ ਸਿੰਘ, ਮਲਕੀਤ ਸਿੰਘ, ਜਗਦੀਪ ਸਿੰਘ, ਦਿਲਬਾਗ ਸਿੰਘ, ਦਿਲਰਾਜ ਸਿੰਘ, ਸਰਪੰਚ ਹਰਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ, ਰਜਵੰਤ ਸਿੰਘ, ਬਾਬਾ ਲਾਲ ਸਿੰਘ, ਰਣਜੀਤ ਸਿੰਘ, ਸਵਰਨ ਸਿੰਘ, ਬਾਬਾ ਹਰਦੀਪ ਸਿੰਘ, ਪਰਮਜੀਤ ਸਿੰਘ ਸ਼ਾਹ, ਲਾਡੋ ਸਿੰਘ, ਠੇਕੇਦਾਰ ਦੇਸਾ ਸਿੰਘ, ਗਗਨ ਸਿੰਘ, ਸੰਦੀਪ ਸਿੰਘ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਮਾਸਟਰ ਕਾਹਨ ਸਿੰਘ, ਸੋਨਾ ਸਿੰਘ, ਰਣਜੀਤ ਸਿੰਘ ਅਤੇ ਲਾਲ ਸਿੰਘ ਆਦਿ ਸ਼ਰਧਾਲੂ ਮੌਜੂਦ ਸਨ |

ਪਿਛਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਅੰਮਿ੍ਤਸਰ ਵਿਖੇ ਕਿੱਤਾ ਮੁਖੀ ਸਿਖਲਾਈ ਕੋਰਸ ਸੂਰ ਪਾਲਣ ਕਰਵਾਇਆ ਅਗਲੀ ਖ਼ਬਰ ਰਾਜ ਸਭਾ ਮੈਂਬਰ ਪਦਮਸ੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ ਵਲੋਂ ਆਪਣੇ ਜਨਮ ਦਿਨ ਮੌਕੇ ਹੜ੍ਹ ਪ੍ਰਭਾਵਿਤ ਪਿੰਡ ਚੱਕ ਔਲ ਦੇ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।