30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਇਤਿਹਾਸਿਕ ਗੁ: ਨਾਨਕਸਰ ਸੌੜੀਆਂ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੰਮਿ੍ਤ ਸੰਚਾਰ ਕਰਵਾਇਆ <br/>

ਅਜੀਤ ਡੈਸਕ 22-02-2026
ਚੋਗਾਵਾਂ, 21 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਦੀ ਅਗਵਾਈ ਹੇਠ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਹਲਕਾ ਚੋਗਾਵਾਂ ਅਧੀਨ ਆਉਂਦੇ ਪਿੰਡ ਸੌੜੀਆਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਨਾਨਕਸਰ ਸੌੜੀਆਂ ਵਿਖੇ ਅੰਮਿ੍ਤ ਸੰਚਾਰ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਬਲਵਿੰਦਰ ਕੌਰ ਲੋਪੋਕੇ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਨੇ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕਰਕੇ 56 ਪ੍ਰਾਣੀਆਂ ਨੂੰ ਖੰਡੇ ਬਾਟੇ ਦਾ ਅੰਮਿ੍ਤ ਛਕਾਇਆ | ਅੰਮਿ੍ਤ ਛਕਣ ਵਾਲੇ ਪ੍ਰਾਣੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਭੇਟਾ ਰਹਿਤ ਕਕਾਰ ਦਿੱਤੇ ਗਏ | ਇਸ ਮੌਕੇ ਜਥੇ. ਸੁਰਜੀਤ ਸਿੰਘ ਭਿੱਟੇਵੱਡ ਨੇ ਅੰਮਿ੍ਤ ਛਕਣ ਵਾਲੇ ਪ੍ਰਾਣੀਆਂ ਨੂੰ ਵਧਾਈ ਦਿੱਤੀ ਅਤੇ ਗੁਰਮਤਿ ਜੀਵਨ ਅਪਣਾਉਣ ਦੀ ਅਪੀਲ ਕੀਤੀ | ਇਸ ਮੌਕੇ ਬਾਬਾ ਸੇਵਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਬਾਬਾ ਕੁਲਬੀਰ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਭਾਈ ਗੁਰਰਾਜ ਸਿੰਘ ਪ੍ਰਚਾਰਕ, ਭਾਈ ਗੁਰਭੇਜ ਸਿੰਘ ਚਵਿੰਡਾ ਢਾਡੀ ਜਥਾ, ਭਾਈ ਬਲਜਿੰਦਰ ਸਿੰਘ ਪ੍ਰਚਾਰਕ, ਭਾਈ ਰਣਜੋਧ ਸਿੰਘ ਕਵੀਸ਼ਰ ਜਥਾ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀ ਭਾਈ ਰਣਜੋਧ ਸਿੰਘ, ਸਹਿਜ ਪਾਠ ਸੇਵਾ ਸੋਸਾਇਟੀ, ਸਾਬਕਾ ਸਰਪੰਚ ਸਰਬਜੀਤ ਸਿੰਘ, ਬਲਦੇਵ ਸਿੰਘ ਸਾਬਕਾ ਚੇਅਰਮੈਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੈਨਸ਼ਨਰ ਆਗੂ ਸੁਖਦੇਵ ਸਿੰਘ ਨਾਗੋਕੇ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਆਰ. ਐੱਮ. ਪੀ. ਆਈ. ਵਲੋਂ 26 ਨੂੰ ਚੰਡੀਗੜ੍ਹ ਵਿਖੇ ਕੀਤੀ ਜਾਵੇਗੀ ਵਿਚਾਰ ਰੈਲੀ- ਡਾ. ਸਤਨਾਮ ਸਿੰਘ ਅਜਨਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।