ਅਜਨਾਲਾ, 1 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਬਰਨਾਲਾ ਵਿਖੇ ਕਾਂਗਰਸ ਪਾਰਟੀ ਵਲੋਂ ਮਜ਼ਦੂਰ ਅਤੇ ਕਿਸਾਨ ਬਚਾਓ ਮੁਹਿੰਮ ਤਹਿਤ ਕੀਤੀ ਗਈ ਮਹਾਂਰੈਲੀ ਵਿਚ ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ ਵੱਡੀ ਗਿਣਤੀ ਵਿਚ ਆਗੂਆਂ ਤੇ ਅਹੁਦੇਦਾਰਾਂ ਵਲੋਂ ਸ਼ਮੂਲੀਅਤ ਕਰਨ ਤੇ ਸਭ ਦਾ ਧੰਨਵਾਦ ਕਰਦਿਆਂ ਕਾਂਗਰਸ ਪਾਰਟੀ ਦੇ ਸੂਬਾਈ ਆਗੂ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਉਹ ਹਲਕੇ ਦੇ ਸਮੂਹ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੇ ਰਿਣੀ ਹਨ ਜੋ ਇਕ ਛੋਟੇ ਜਿਹੇ ਸੱਦੇ 'ਤੇ ਵੱਡੀ ਗਿਣਤੀ 'ਚ ਬਰਨਾਲਾ ਰੈਲੀ ਵਿਚ ਪਹੁੰਚੇ ਸਨ | ਉਨ੍ਹਾਂ ਅੱਗੇ ਕਿਹਾ ਕਿ 2027 ਦੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ | ਇਸ ਮੌਕੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਬਲਾਕ ਪ੍ਰਧਾਨ ਰਾਜਬੀਰ ਸਿੰਘ ਮੱਧੂਸਾਂਗਾ, ਸਾਬਕਾ ਚੇਅਰਮੈਨ ਦਲਜੀਤ ਸਿੰਘ ਸੋਨੂ ਰਾਏਪੁਰ ਕਲਾਂ, ਸਾਬਕਾ ਸੰਮਤੀ ਮੈਂਬਰ ਰਾਣਾ ਰਣਜੀਤ ਸਿੰਘ ਭੱਖਾ, ਕੌਂਸਲਰ ਗੁਰਦੇਵ ਸਿੰਘ ਨਿੱਝਰ, ਸਾਬਕਾ ਸਰਪੰਚ ਹਰਪਾਲ ਸਿੰਘ ਹਾਸ਼ਮਪੁਰਾ ਅਤੇ ਗੁਰਪ੍ਰੀਤ ਸਿੰਘ ਗੋਪੀ ਨੰਗਲ ਤੇ ਹੋਰ ਹਾਜ਼ਰ ਸਨ |