21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਈ. ਟੀ. ਓ. ਨੇ ਸ਼ਹਿਰ ਵਾਸੀਆਂ ਨਾਲ ਹੋਲੀ ਦਾ ਤਿਉਹਾਰ ਮਨਾਇਆ

ਜੰਡਿਆਲਾ ਗੁਰੂ ਵਿਖੇ ਸ਼ਹਿਰ ਵਾਸੀਆਂ ਨਾਲ ਹੋਲੀ ਦਾ ਤਿਉਹਾਰ ਮਨਾਉਣ ਉਪਰੰਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਤੇ ਨਾਲ ਹਨ ਐਡਵੋਕੇਟ ਰਾਜਕੁਮਾਰ ਮਲਹੋਤਰਾ, ਐੱਸ. ਐੱਸ. ਬੋਰਡ ਦੇ ਮੈਂਬਰ ਨਰੇਸ਼ ਪਾਠਕ, ਸਤਿੰਦਰ ਸਿੰਘ, ਸਰਬਜੀਤ ਸਿੰਘ ਡਿੰਪੀ ਤੇ ਹੋਰ | ਤਸਵੀਰ : ਜੋਸਨ <br/> 06-03-2026
ਜੰਡਿਆਲਾ ਗੁਰੂ, 5 ਮਾਰਚ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਰੰਗਾਂ ਦੇ ਤਿਉਹਾਰ ਹੋਲੀ ਨੂੰ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਆਪਣੇ ਸ਼ਹਿਰ ਜੰਡਿਆਲਾ ਗੁਰੂ 'ਚ ਸਹਿਰ ਅਤੇ ਹਲਕਾ ਵਾਸੀਆਂ ਨਾਲ ਮਿਲ ਕੇ ਬੜੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਵਪਾਰੀਆਂ, ਨੌਜਵਾਨਾਂ, ਮਹਿਲਾਵਾਂ, ਬੱਚਿਆਂ ਅਤੇ ਵੱਡੇ ਬਜ਼ੁਰਗਾਂ ਨਾਲ ਰੰਗਾਂ ਦੀ ਖੁਸ਼ੀ ਸਾਂਝੀ ਕੀਤੀ ਅਤੇ ਸਭ ਨੂੰ ਇਸ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਉਨ੍ਹਾਂ ਕਿਹਾ ਕਿ ਹੋਲੀ ਸਿਰਫ਼ ਰੰਗਾਂ ਦਾ ਹੀ ਨਹੀਂ, ਸਗੋਂ ਪਿਆਰ, ਸਾਂਝ ਅਤੇ ਏਕਤਾ ਦਾ ਪ੍ਰਤੀਕ ਹੈ, ਜੋ ਸਾਨੂੰ ਆਪਸੀ ਭੇਦਭਾਵ ਭੁਲਾ ਕੇ ਇਕੱਠੇ ਰਹਿਣ ਦਾ ਸੰਦੇਸ਼ ਦਿੰਦਾ ਹੈ | ਹਰਭਜਨ ਸਿੰਘ ਈ. ਟੀ. ਓ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰ ਮਨਾਉਂਦੇ ਸਮੇਂ ਸੁਰੱਖਿਆ ਦਾ ਖਾਸ ਧਿਆਨ ਰੱਖਿਆ ਜਾਵੇ, ਪ੍ਰਕਿਰਤਿਕ ਰੰਗਾਂ ਦੀ ਵਰਤੋਂ ਕੀਤੀ ਜਾਵੇ ਅਤੇ ਪਾਣੀ ਦੀ ਬੱਚਤ ਕਰਦੇ ਹੋਏ ਵਾਤਾਵਰਣ ਦੀ ਸੰਭਾਲ ਕੀਤੀ ਜਾਵੇ | ਇਸ ਮੌਕੇ ਐੱਸ. ਐੱਸ. ਬੋਰਡ ਪੰਜਾਬ ਦੇ ਮੈਂਬਰ ਨਰੇਸ਼ ਪਾਠਕ, ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜਕੁਮਾਰ ਮਲਹੋਤਰਾ, ਸਤਿੰਦਰ ਸਿੰਘ, ਆਮ ਆਦਮੀ ਪਾਰਟੀ ਜੰਡਿਆਲਾ ਗੁਰੂ ਦੇ ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਡਿੰਪੀ ਅਤੇ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਅਮਰੀਕ ਸਿੰਘ ਸੋਢੀ ਚੇਅਰਮੈਨ ਅਤੇ ਰਵਿੰਦਰ ਸਿੰਘ ਵਾਈਸ ਚੇਅਰਮੈਨ ਬਣੇ <br/> ਅਗਲੀ ਖ਼ਬਰ ਬਲਾਕ ਸੰਮਤੀ ਚੋਗਾਵਾਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਸਰਬਸੰਮਤੀ ਨਾਲ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।