20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਗੁਰਭੇਜ ਸਿੰਘ ਕੰਦੋਵਾਲੀ ਨੇ ਅਥਲੈਟਿਕਸ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 08-03-2026
ਜਗਦੇਵ ਕਲਾਂ, 7 ਮਾਰਚ (ਸ਼ਰਨਜੀਤ ਸਿੰਘ ਗਿੱਲ)-ਸਿਹਤ ਵਿਭਾਗ ਪੰਜਾਬ ਵਿਚ ਬਤੌਰ ਸੀਨੀਅਰ ਮੈਡੀਕਲ ਲੈਬੋਰਟਰੀ ਟੈਕਨੀਸ਼ੀਅਨ ਵਜੋਂ ਸੇਵਾਵਾਂ ਨਿਭਾਅ ਰਹੇ ਗੁਰਭੇਜ ਸਿੰਘ ਕੰਦੋਵਾਲੀ ਨੇ 55-56 ਸਾਲ ਦੀ ਉਮਰ 'ਚ ਅਥਲੈਟਿਕਸ ਮੁਕਾਬਲਿਆਂ 'ਚ ਮੱਲਾਂ ਮਾਰ ਕੇ ਆਪਣਾ ਅਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਹੈ | ਜ਼ਿਕਰਯੋਗ ਹੈ ਕਿ ਗੁਰਭੇਜ ਸਿੰਘ ਕੰਦੋਵਾਲੀ ਨੇ ਇਸ ਉਮਰ ਵਿਚ ਵੀ ਸਰੀਰ ਨੂੰ ਪੂਰੀ ਤਰ੍ਹਾਂ ਫਿੱਟ ਰੱਖਿਆ ਹੋਇਆ ਹੈ ਅਤੇ ਆਪਣੀ ਡਿਊਟੀ ਦੇ ਨਾਲ-ਨਾਲ ਰੋਜਾਨਾ ਸਰੀਰਕ ਕਸਰਤ ਕਰਨਾ ਨਿਰੰਤਰ ਜਾਰੀ ਰੱਖਿਆ ਹੋਇਆ ਹੈ | ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਕਈ ਖੇਡ ਮੁਕਾਬਲਿਆਂ ਵਿਚ ਭਾਗ ਲੈ ਕੇ ਮੱਲਾਂ ਮਾਰੀਆਂ ਹਨ, ਜਿਸ ਦੌਰਾਨ ਉਨ੍ਹਾਂ ਨੇ ਕਈ ਮਾਣ ਸਨਮਾਨ ਅਤੇ ਇਨਾਮ ਵੀ ਹਾਸਿਲ ਕੀਤੇ ਹਨ | ਹੁਣ ਪਿਛਲੇ ਦਿਨੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਬਾਬਾ ਸ਼ੇਖ ਫਰੀਦ ਦੂਸਰੀ ਮਾਸਟਰ ਐਥਲੈਟਿਕਸ ਮੀਟ ਵਿਚ ਭਾਗ ਲੈਂਦੇ ਹੋਏ 100 ਮੀਟਰ ਦੌੜ ਵਿਚ ਦੂਜਾ ਸਥਾਨ 400 ਮੀਟਰ ਦੌੜ ਵਿਚ ਤੀਜਾ ਸਥਾਨ 'ਤੇ ਲੌਂਗ ਜੰਪ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਜਿੱਥੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ਗੱਲਬਾਤ ਕਰਦਿਆਂ ਗੁਰਭੇਜ ਸਿੰਘ ਕੰਦੋਵਾਲੀ ਨੇ ਦੱਸਿਆ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਉਨ੍ਹਾਂ ਵਲੋਂ ਅਗਲੇ ਟੀਚੇ ਦੀ ਤਿਆਰੀ ਲਈ ਮਿਹਨਤ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦੀ ਹਲਕੇ 'ਚ ਬੜਤ-ਕਾਂਗਰਸੀ ਵਰਕਰ ਚਟਾਨ ਵਾਂਗ ਖੜੇ੍ਹ-ਕੱਕੜ ਅਗਲੀ ਖ਼ਬਰ 10 ਦੀ ਬਰਨਾਲਾ ਰੈਲੀ ਸਰਕਾਰਾਂ ਦੀਆਂ ਚੂਲਾਂ ਹਿਲਾਵੇਗੀ- ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।