20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

-ਮਾਮਲਾ ਸਠਿਆਲਾ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ- ਪਾਵਨ ਸਰੂਪ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸੁਭਾਇਮਾਨ ਕੀਤਾ ਜਲਾਲ ਉਸਮਾ, ਮੱਲੇਵਾਲ ਵਲੋਂ ਨਿੰਦਾ

ਅਜੀਤ ਡੈਸਕ 08-03-2026
ਬਾਬਾ ਬਕਾਲਾ ਸਾਹਿਬ, 7 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਅਧੀਨ ਆਉਂਦੇ ਪਿੰਡ ਸਠਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧੇੜੇਆਣਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਹੋਣ ਉਪਰੰਤ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਸਾ: ਵਿਧਾਇਕ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਪ੍ਰਚਾਰਕ ਭਾਈ ਜੱਜ ਸਿੰਘ ਮਿਸ਼ਨਰੀ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਜੰਡਿਆਲਾ ਗੁਰੂ ਨੇ ਸਮੇਤ ਸੇਵਾਦਾਰਾਂ ਪੱੁਜ ਕੇ ਸਠਿਆਲਾ ਤੋਂ ਉਸ ਪਾਵਨ ਸਰੂਪ ਨੂੰ ਪੂਰੇ ਮਾਣ ਸਤਿਕਾਰ ਸਮੇਤ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸੁਭਾਇਮਾਨ ਕੀਤਾ ਹੈ | ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਅਤੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਇਸ ਵੱਡੇ ਦੁਖਾਂਤ ਤੇ ਦੁੱਖ ਪ੍ਰਗਟ ਕਰਦਿਆ ਕਿਹਾ ਹੈ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ | ਇਸ ਸੰਬੰਧੀ ਪ੍ਰਚਾਰਕ ਭਾਈ ਜੱਜ ਸਿੰਘ ਮਿਸ਼ਨਰੀ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਜੰਡਿਆਲਾ ਗੁਰੂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਹੀ ਪਾਵਨ ਸਰੂਪ ਦਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਸਕਾਰ ਕੀਤਾ ਜਾਵੇਗਾ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਮਹਿਤਾ ਵਿਖੇ 'ਅੰਤਰਰਾਸ਼ਟਰੀ ਮਹਿਲਾ ਦਿਵਸ' ਮਨਾਇਆ ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਡਮੀ ਦੀ ਚੋਣ 'ਚ ਡਾ. ਸਰਬਜੀਤ ਸਿੰਘ ਨੂੰ ਹਮਾਇਤ ਦੇਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।