04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ 29 ਦੀ ਰੈਲੀ ਸੰਬੰਧੀ ਮੀਟਿੰਗ

ਅਜੀਤ ਡੈਸਕ 27-03-2026

ਜੰਡਿਆਲਾ ਗੁਰੂ, 26 ਮਾਰਚ (ਪ੍ਰਮਿੰਦਰ ਸਿੰਘ ਜੋਸਨ)-ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਸਾਮਰਾਜ ਵਿਰੋਧੀ ਦਿਵਸ ਵਜੋਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ 29 ਮਾਰਚ ਨੂੰ ਜੰਡਿਆਲਾ ਗੁਰੂ 'ਚ ਕੀਤੀ ਜਾ ਰਹੀ ਰੈਲੀ ਸੰਬੰਧੀ ਜੰਡਿਆਲਾ ਗੁਰੂ 'ਚ ਮੀਟਿੰਗ ਕੀਤੀ ਗਈ ਅਤੇ ਆਮ ਲੋਕਾਂ ਨੂੰ ਰੈਲੀ 'ਚ ਪਹੁੰਚਣ ਦਾ ਸੱਦਾ ਦਿੱਤਾ ਗਿਆ | ਪਾਰਟੀ ਦੇ ਸੂਬਾਈ ਆਗੂ ਮੁਖਤਾਰ ਸਿੰਘ ਮੱਲਾ, ਡਾ. ਗੁਰਮੇਜ ਸਿੰਘ ਤਿੰਮੋਵਾਲ ਨੇ ਕਿਹਾ ਕਿ ਇਹ ਰੈਲੀ ਮਜ਼ਦੂਰਾਂ, ਕਿਸਾਨਾਂ ਅਤੇ ਦੁਕਾਨਦਾਰਾਂ ਦੇ ਮਸਲਿਆਂ ਨੂੰ ਲੈ ਕੇ ਕੀਤੀ ਜਾ ਰਹੀ ਅਤੇ ਜੋ ਭਗਵੰਤ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਲੋਕਾਂ ਦੇ ਕਾਰੋਬਾਰ ਬੰਦ ਹੋ ਰਹੇ ਹਨ, ਨੌਜਵਾਨਾ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ, ਕਿਸਾਨੀ ਕਿੱਤਾ ਤਬਾਹੀ ਦੇ ਕੰਢੇ ਵੱਲ ਜਾ ਰਿਹਾ, ਮੁਲਾਜ਼ਮ ਇਨ੍ਹਾਂ ਨੀਤੀਆਂ ਤੋਂ ਅੱਤ ਦੇ ਦੁਖੀ ਹਨ | ਉਨ੍ਹਾਂ ਲੋਕਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਲਾਮਬੰਦ ਹੋਣ ਦੀ ਅਪੀਲ ਕੀਤੀ | ਇਸ ਮੌਕੇ ਅੰਮਿ੍ਤਪਾਲ ਸਿੰਘ ਏਕਲਗੱਡਾ, ਰਾਜ ਕੁਮਾਰ ਜੰਡਿਆਲਾ ਗੁਰੂ, ਪ੍ਰਤਾਪ ਸਿੰਘ ਏਕਲਗੱਡਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਫੇਰੂਮਾਨ ਵਿਖੇ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਈ.ਟੀ.ਓ. ਨੇ ਚਲ ਰਹੇ ਵਿਕਾਸ ਕਾਰਜਾਂ ਦਾ ਜ਼ਮੀਨੀ ਪੱਧਰ 'ਤੇ ਜਾ ਕੇ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।