04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਬਾਬਾ ਬਕਾਲਾ ਸਾਹਿਬ ਪੁਲਿਸ ਵਲੋਂ ਭਗੋੜਾ ਦੋਸ਼ੀ ਕਾਬੂ

ਅਜੀਤ ਡੈਸਕ 27-03-2026

ਬਾਬਾ ਬਕਾਲਾ ਸਾਹਿਬ, 26 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਦੀ ਪੁਲਿਸ ਵਲੋਂ ਮਾਣਯੋਗ ਅਦਾਲਤ ਬਾਬਾ ਬਕਾਲਾ ਸਾਹਿਬ ਤੋਂ ਭਗੌੜੇ ਇਕ ਦੋਸ਼ੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ | ਚੌਂਕੀ ਇੰਚਾਰਜ ਤੇਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵਡਾਲਾ ਰੋਡ ਪੁਲ ਡਰੇਨ 'ਤੇ ਨਾਕਾ ਬੰਦੀ ਕੀਤੀ ਹੋਈ ਸੀ ਤਾਂ ਇਕ ਮੁਖਬਰ ਦੀ ਸੂਚਨਾ 'ਤੇ ਇਕ ਨਿਹੰਗ ਬਾਣੇ 'ਚ ਵਿਅਕਤੀ, ਜੋ ਪੈਦਲ ਤੁਰਿਆ ਦਿਖਾਈ ਦਿੱਤਾ, ਨੂੰ ਆਵਾਜ਼ ਮਾਰ ਕੇ ਬੁਲਾਇਆ ਜੋ ਇਕ ਦਮ ਘਬਰਾ ਕੇ ਪਿੱਛੇ ਨੂੰ ਮੁੜਨ ਲੱਗਾ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਪਤਾ ਸ਼ਮਸ਼ੇਰ ਸਿੰਘ, ਵਾਸੀ ਬਾਬਾ ਬਕਾਲਾ ਸਾਹਿਬ ਦੱਸਿਆ, ਜੋ ਕਿ ਪੁਲਿਸ ਨੂੰ ਮੁਕੱਦਮਾ ਨੰ: 219, 23-9-2-14 ਜੁਰਮ 336, 452, 342, 148, 149 ਆਈ. ਪੀ. ਸੀ. ਥਾਣਾ ਬਿਆਸ ਵਿਚ ਲੋੜੀਂਦਾ ਸੀ, ਨੂੰ ਕਾਬੂ ਕਰਕੇ ਮਾਣਯੋਗ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਮਾਣਯੋਗ ਜਸਪ੍ਰੀਤ ਸਿੰਘ ਐੱਸ. ਡੀ. ਜੇ. ਐੱਮ. ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਉਸਨੂੰ ਜੁਡੀਸ਼ੀਅਲ ਰਿਮਾਂਡ 14 ਦਿਨਾਂ ਲਈ ਜ਼ੇਲ੍ਹ ਭੇਜਣ ਦਾ ਹੁਕਮ ਸੁਣਾਇਆ |

ਪਿਛਲੀ ਖ਼ਬਰ ਬਲਜਿੰਦਰ ਸਿੰਘ ਮਾਹਲ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਅੱਡਾ ਅਬਦਾਲ ਵਿਖੇ 2 ਗੁੱਟਾਂ ਦੀ ਹੋਈ ਲੜਾਈ ਚੱਲੀਆਂ ਕਿਰਪਾਨਾਂ ਤੇ ਦਾਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।