ਕਿਹਾ, ਕਾਂਗਰਸ ਪਰਿਵਾਰ ਨੂੰ ਇਨਸਾਫ ਦਿਵਾਉਣ 'ਚ ਪਿੱਛੇ ਨਹੀਂ ਹਟੇਗੀ
ਜੇਠੂਵਾਲ, 26 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਰ ਪੰਜਾਬ ਸਟੇਟ ਵੇਅਰ ਹਾਊਸ ਦੇ ਡੀ.ਐੱਮ. ਗਗਨਦੀਪ ਸਿੰਘ ਰੰਧਾਵਾ ਵਲੋਂ ਜੋ ਕਿ 'ਆਪ' ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਸਤਾਏ ਹੋਏ ਨੇ ਖ਼ੁਦਕੁਸ਼ੀ ਕਰਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ ਪਰ ਹੁਣ 'ਆਪ' ਸਰਕਾਰ ਰੰਧਾਵਾ ਖੁਦਕੁਸ਼ੀ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਤੋਂ ਕਿਉਂ ਭੱਜ ਰਹੀ ਹੈ, ਜੇਕਰ ਸੀ.ਬੀ.ਆਈ. ਦੀ ਜਾਂਚ 'ਚ ਰੰਧਾਵਾ ਮਾਮਲੇ ਦੀ ਅਸਲੀਅਤ ਸਾਹਮਣੇ ਆ ਗਈ ਤਾਂਕਿ ਉਕਤ ਦੋਸ਼ੀਆਂ ਦਾ ਪਰਦਾਫਾਸ਼ ਹੋ ਜਾਵੇਗਾ ਜਿਸ ਵਿਚ ਕਈ ਹੋਰ ਵੀ 'ਆਪ' ਆਗੂ ਸ਼ਾਮਿਲ ਹਨ, ਕਿਉਂਕਿ ਕਈ ਹੋਰ ਵੀ ਮੰਤਰੀਆਂ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਸਹਿਣ ਕਰ ਰਹੇ ਹਨ | ਸੱਚਰ ਨੇ ਕਿਹਾ ਕਿ ਕਾਂਗਰਸ ਪਾਰਟੀ ਰੰਧਾਵਾ ਪਰਿਵਾਰ ਨੂੰ ਪੂਰਾ ਇਨਸਾਫ ਦਿਵਾਉਣ ਵਿਚ ਕਦੇ ਵੀ ਪਿੱਛੇ ਨਹੀਂ ਹਟੇਗੀ ਅਤੇ ਰੰਧਾਵਾ ਖੁਦਕੁਸ਼ੀ ਮਾਮਲੇ ਦੀ ਕੇਂਦਰ ਸਰਕਾਰ ਸੀ.ਬੀ.ਆਈ. ਜਾਂਚ ਕਰਵਾਏ | ਇਸ ਮੌਕੇ ਕਾਂਗਰਸ ਸ਼ਹਿਰੀ ਮਜੀਠਾ ਦੇ ਪ੍ਰਧਾਨ ਤੇ ਕੌਂਸਲਰ ਨਵਦੀਪ ਸਿੰਘ ਸੋਨਾ ਮਜੀਠਾ, ਡਾ: ਸੁਖਵਿੰਦਰ ਸਿੰਘ ਰੰਧਾਵਾ, ਸੁਲੱਖਣ ਸਿੰਘ ਕੱਥੂਨੰਗਲ, ਸੰਤੋਖ ਸਿੰਘ ਭੋਆ ਹੱਟੀ ਵਾਲੇ, ਨਵਜੋਤ ਸਿੰਘ ਮਜੀਠਾ, ਡਾ: ਕੁਲਵਿੰਦਰ ਸਿੰਘ ਭੋਆ ਆਦਿ ਕਾਂਗਰਸੀ ਸ਼ਾਮਲ ਸਨ |
'ਆਪ' ਸਰਕਾਰ ਰੰਧਾਵਾ ਦੀ ਮੌਤ ਮਾਮਲੇ 'ਚ ਸੀ.ਬੀ.ਆਈ. ਜਾਂਚ ਤੋਂ ਕਿਉਂ ਭੱਜ ਰਹੀ-ਸੱਚਰ
ਅਜੀਤ ਡੈਸਕ
27-03-2026