04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਬਾਬਾ ਦੀਪ ਸਿੰਘ ਜੀ ਸ਼ਹੀਦ ਪਬਲਿਕ ਸਕੂਲ ਚਵਿੰਡਾ ਦੇਵੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 27-03-2026
ਚਵਿੰਡਾ ਦੇਵੀ, 26 ਮਾਰਚ (ਸਤਪਾਲ ਸਿੰਘ ਢੱਡੇ)-ਬਾਬਾ ਦੀਪ ਸਿੰਘ ਜੀ ਸ਼ਹੀਦ ਪਬਲਿਕ ਸਕੂਲ ਚਵਿੰਡਾ ਦੇਵੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਕਾਰਜਕ੍ਰਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਅਤੇ ਸਵਾਗਤੀ ਭਾਸ਼ਣ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਬੱਚਿਆਂ ਨੇ ਗੀਤ, ਨਾਟਕ ਅਤੇ ਨਿ੍ਤਿਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਹਾਜ਼ਰੀਨ ਦਾ ਮਨ ਮੋਹ ਲਿਆ | ਇਸ ਮੌਕੇ ਸਕੂਲ ਦੇ ਐੱਮ. ਡੀ. ਰਵਿੰਦਰ ਸਿੰਘ ਅਤੇ ਪਿ੍ੰਸੀਪਲ ਮੈਡਮ ਬਲਜੀਤ ਕੌਰ ਖਾਲਸਾ ਵਲੋਂ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਵਿਦਿਆਰਥੀ ਦੇ ਜੀਵਨ ਵਿਚ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਬਹੁਤ ਮਹੱਤਵਪੂਰਨ ਹਨ | ਉਨ੍ਹਾਂ ਨੇ ਬੱਚਿਆਂ ਨੂੰ ਉੱਚੇ ਲਕਸ਼ ਨਿਰਧਾਰਿਤ ਕਰਕੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਲਗਾਤਾਰ ਯਤਨ ਕਰਨ ਦੀ ਪ੍ਰੇਰਣਾ ਦਿੱਤੀ | ਸਮਾਰੋਹ ਦੌਰਾਨ ਵੱਖ-ਵੱਖ ਕਲਾਸਾਂ 'ਚ ਪਹਿਲਾ, ਦੂਜਾ ਅਤੇ ਤੀਜਾ ਦਰਜਾ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਹੋਰ ਮੁਕਾਬਲਿਆਂ 'ਚ ਅੱਗੇ ਰਹਿਣ ਵਾਲੇ ਬੱਚਿਆਂ ਨੂੰ ਵੀ ਵਿਸ਼ੇਸ਼ ਇਨਾਮਾਂ ਨਾਲ ਨਿਵਾਜਿਆ ਗਿਆ | ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਚਿਹਰਿਆਂ 'ਤੇ ਖੁਸ਼ੀ ਸਪਸ਼ਟ ਦਿਖਾਈ ਦੇ ਰਹੀ ਸੀ | ਸਮੂਹ ਸਟਾਫ ਵਲੋਂ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ ਗਈ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ | ਮਾਪਿਆਂ ਨੇ ਵੀ ਇਸ ਪ੍ਰੋਗਰਾਮ ਦੀ ਭਰਪੂਰ ਸਰਾਹਨਾ ਕੀਤੀ ਅਤੇ ਸਕੂਲ ਪ੍ਰਬੰਧਨ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ | ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ ਅਤੇ ਇਸ ਤਰ੍ਹਾਂ ਦੇ ਸਮਾਗਮ ਅੱਗੇ ਵੀ ਜਾਰੀ ਰੱਖਣ ਦਾ ਭਰੋਸਾ ਦਿਵਾਇਆ ਗਿਆ |

ਪਿਛਲੀ ਖ਼ਬਰ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਨਾਲ ਮਾਰੇ ਗਏ ਸੁਖਜਿੰਦਰ ਸਿੰਘ ਦੇ ਪਰਿਵਾਰ ਵਲੋਂ ਕਾਰਵਾਈ ਦੀ ਮੰਗ ਅਗਲੀ ਖ਼ਬਰ ਅਨਾਥ-ਮੰਦਬੁੱਧੀ ਮਾਤਾ ਨੂੰ 'ਹਿੰਦ ਦੀ ਚਾਦਰ ਬਿਰਧ ਆਸ਼ਰਮ' ਵਿਖੇ ਲਿਆਂਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।