04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

-ਮਾਮਲਾ ਪਿੰਡ ਤੇੜੀ 'ਚ ਨੌਜਵਾਨ ਵਲੋਂ ਪਿੰਡ ਦੀ ਹੀ ਲੜਕੀ ਨਾਲ ਪ੍ਰੇਮ ਵਿਆਹ ਕਰਵਾਉਣ ਦਾ- ਲੜਕੀ ਪਰਿਵਾਰ 'ਤੇ ਲੜਕੇ ਦੇ ਘਰ ਦੀ ਭੰਨ੍ਹ-ਤੋੜ ਦੇ ਲੱਗੇ ਦੋਸ਼

ਅਜੀਤ ਡੈਸਕ 27-03-2026
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਤੋਂ ਥੋੜ੍ਹੀ ਦੂਰ ਸਥਿਤ ਪਿੰਡ ਤੇੜੀ 'ਚ ਇਕ ਲੜਕੇ ਵਲੋਂ ਆਪਣੇ ਹੀ ਪਿੰਡ ਦੀ ਲੜਕੀ ਨਾਲ ਉਸ ਦੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਲੜਕੇ ਦੇ ਪਰਿਵਾਰ ਨੇ ਲੜਕੀ ਪਰਿਵਾਰ 'ਤੇ ਘਰ ਦੀ ਭੰਨ-ਤੋੜ ਅਤੇ ਗੁੰਡਾਗਰਦੀ ਕਰਨ ਦੇ ਕਥਿਤ ਦੋਸ਼ ਲਗਾਏ ਹਨ | ਲੜਕੇ ਦੇ ਪਿਤਾ ਸੁਲੱਖਣ ਸਿੰਘ ਪੁੱਤਰ ਰਹਿਮਤ ਸਿੰਘ ਨੇ ਦੱਸਿਆ ਕਿ ਮੇਰੇ ਲੜਕੇ ਸੰਨੀ ਸਿੰਘ ਅਤੇ ਪਿੰਡ ਦੀ ਹੀ ਇਕ ਲੜਕੀ ਨਾਲ ਲੰਬੇ ਸਮੇਂ ਤੋਂ ਪ੍ਰੇਮ ਸੰਬੰਧ ਸਨ ਤੇ ਉਨ੍ਹਾਂ ਆਪਣੀ ਮਰਜ਼ੀ ਨਾਲ ਅਦਾਲਤ ਵਿਚ ਜਾ ਕੇ ਪ੍ਰੇਮ ਵਿਆਹ ਕਰਵਾ ਲਿਆ ਸੀ, ਜਿਸ ਤੋਂ ਬਾਅਦ ਗ਼ੁੱਸੇ ਵਿਚ ਆਏ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਸਾਡੇ ਘਰ ਵਿਚ ਜ਼ਬਰਦਸਤੀ ਦਾਖਲ ਹੋ ਕੇ ਘਰ ਦਾ ਸਾਰਾ ਸਾਮਾਨ ਜਿਸ ਵਿਚ ਏ. ਸੀ., ਐੱਲ. ਈ. ਡੀ., ਵਾਸ਼ਿੰਗ ਮਸ਼ੀਨ ਤੇ ਹੋਰ ਸਾਰਾ ਘਰੇਲੂ ਸਾਮਾਨ ਦੀ ਭੰਨਤੋੜ ਕੀਤੀ ਅਤੇ ਇਸ ਦੇ ਨਾਲ ਹੀ ਘਰ ਵਿਚ ਰੱਖੇ ਕੀਮਤੀ 35 ਕਬੂਤਰਾਂ ਨੂੰ ਵੀ ਮਾਰ ਦਿੱਤਾ ਗਿਆ | ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ | ਦੂਜੇ ਪਾਸੇ ਲੜਕੀ ਦੇ ਪਰਿਵਾਰਕ ਮੈਂਬਰ ਹੀਰਾ ਸਿੰਘ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਅਸੀਂ ਕੋਈ ਭੰਨਤੋੜ ਨਹੀਂ ਕੀਤੀ ਅਤੇ ਸੁਲੱਖਣ ਸਿੰਘ ਦਾ ਪਰਿਵਾਰ ਸਰਾਸਰ ਝੂਠ ਬੋਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੇਰੀ ਭਤੀਜੀ ਦਾ ਵਿਆਹ ਸੀ ਜਿਸ ਨੂੰ ਸੁਲੱਖਣ ਸਿੰਘ ਦਾ ਲੜਕਾ ਆਪਣੇ ਨਾਲ ਲੈ ਗਿਆ ਹੈ, ਜਿਸ ਤੋਂ ਬਾਅਦ ਅਸੀਂ ਛੋਟੀ ਬੇਟੀ ਦਾ ਵਿਆਹ ਕੀਤਾ | ਉਧਰ ਜਦੋਂ ਇਸ ਮਾਮਲੇ ਸੰਬੰਧੀ ਥਾਣਾ ਅਜਨਾਲਾ ਦੇ ਸਬ-ਇੰਸ: ਪੁਸ਼ਪਜੋਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸੁਲੱਖਣ ਸਿੰਘ ਵਲੋਂ ਦਿੱਤੀ ਦਰਖਾਸਤ ਦੇ ਮਾਮਲੇ 'ਚ ਏ. ਐੱਸ. ਆਈ. ਹਰਿੰਦਰਜੀਤ ਸਿੰਘ ਵਲੋਂ ਮੌਕੇ 'ਤੇ ਜਾ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਜਥੇ: ਰਣੀਕੇ ਵਲੋਂ ਜੇਠੂਵਾਲ 'ਚ 2 ਪਰਿਵਾਰਾਂ 'ਚ ਹੋਈਆਂ ਮੌਤਾਂ 'ਤੇ ਦੁੱਖ ਸਾਂਝਾ ਅਗਲੀ ਖ਼ਬਰ ਜਗਬੀਰ ਸਿੰਘ ਲਾਲੀ ਜੋਧਾਨਗਰੀ ਸੀਨੀਅਰ ਮੀਤ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।