ਨਵਾਂ ਪਿੰਡ, 28 ਮਾਰਚ (ਜਸਪਾਲ ਸਿੰਘ )-ਆਪਣੇ ਆਪ 'ਚ ਸਿੱਖਿਆ ਦਾ ਇੱਕ ਇਤਿਹਾਸ ਸਮੋਈ ਬੈਠੀ ਇਲਾਕੇ ਦੀ ਵਿਦਿਆ ਦੇ ਖੇਤਰ 'ਚ ਸਿਰਮੌਰ ਸੰਸਥਾ 'ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਨਵਾਂ ਪਿੰਡ' ਵਿਖੇ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ | ਇਸ ਮੌਕੇ ਪਿ੍ੰ. ਨਰਿੰਦਰ ਕੌਰ ਨੇ ਦੱਸਿਆ ਕਿ ਸਮੂਹ ਜਮਾਤਾਂ ਦੇ ਵਿਦਿਆਰਥੀਆਂ ਨੇ ਸਾਲਾਨਾ ਇਮਤਿਹਾਨ 'ਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਤੇ ਸਮੂਹ ਜਮਾਤਾਂ ਦਾ ਨਤੀਜਾ ਸ਼ਾਨਦਾਰ ਤੇ 100% ਰਿਹਾ | ਉਪਰੰਤ ਸ਼ਾਨਦਾਰ ਇਨਾਮ ਵੰਡ ਸਮਾਰੋਹ ਹੋਇਆ | ਇਮਤਿਹਾਨਾਂ 'ਚ ਪਹਿਲੇ ਸਥਾਨ ਹਾਸ਼ਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਤੇ ਪਿ੍ੰਸੀਪਲ ਵਲੋਂ ਸਨਮਾਨਿਤ ਕੀਤਾ ਗਿਆ | +2 ਸਕੂਲ ਬੋਰਡ ਦੇ ਨਤੀਜੇ 'ਚ ਅੰਗਰੇਜ਼ੀ ਵਿਸ਼ੇ 'ਚ 100 'ਚੋਂ 99 ਅੰਕ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਰੋਜਲੀਨ ਕੌਰ ਨੂੰ ਖਾਸ ਤੌਰ ਤੇ ਸਨਮਾਨਿਤ ਕੀਤਾ ਗਿਆ | ਮੈਨੇਜਿੰਗ ਡਾਇਰੈਕਟਰ ਜਗਦੀਸ਼ ਸਿੰਘ ਨੇ ਸਕੂਲ ਦੇ ਮਾਣਮੱਤੇ ਇਤਿਹਾਸ ਦੀ ਜਾਣਕਾਰੀ ਦੇ ਨਾਲ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ ਤਜ਼ਰਬਿਆਂ 'ਚੋਂ ਉਨ੍ਹਾਂ ਨੂੰ ਜ਼ਿੰਦਗੀ 'ਚ ਸਫਲ ਹੋਣ ਦੇ ਗੁਰ ਦੱਸੇ ਤੇ ਸਮੂਹ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ | ਐੱਮ ਡੀ. ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਕੇ ਅੱਗੇ ਵਧਣ ਲਈ ਮਾਰਗ ਦਰਸ਼ਨ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਪ੍ਰਧਾਨ ਬਲਵਿੰਦਰ ਸਿੰਘ ਸੇਠ, ਚੇਅਰਮੈਨ ਬਲਦੇਵ ਸਿੰਘ ਮੈਂਬਰ, ਗੁਰਪ੍ਰੀਤ ਸਿੰਘ, ਲੈਕਚਰਾਰ ਰਾਜਵਿੰਦਰ ਸਿੰਘ, ਗੁਰਵਿੰਦਰ ਸਿੰਘ, ਮਮਤਾ, ਕੰਵਲਪ੍ਰੀਤ ਕੌਰ, ਹਰਜੀਤ ਕੌਰ, ਦਵਿੰਦਰ ਕੌਰ, ਜਗਜੀਤ ਕੌਰ, ਗੁਰਮੀਤ ਕੌਰ ਤੇ ਮੀਨਾਕਸ਼ੀ ਆਦਿ ਹਾਜ਼ਰ ਸਨ |