20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਆਮ ਆਦਮੀ ਪਾਰਟੀ ਦਾ ਬਦਲਾਅ ਹੋਇਆ ਖ਼ਤਰਨਾਕ: ਮਜੀਠੀਆ

ਅਜੀਤ ਡੈਸਕ 31-03-2026

ਮਜੀਠਾ, 28 ਮਾਰਚ (ਮਨਿੰਦਰ ਸਿੰਘ ਸੋਖੀ)-ਆਮ ਆਦਮੀ ਪਾਰਟੀ ਦਾ ਬਦਲਾਅ ਖਤਰਨਾਕ ਹੋ ਗਿਆ ਹੈ ਅਤੇ ਇਸ ਪਾਰਟੀ ਦਾ ਨਿਘਾਰ ਇਸ ਹੱਦ ਤੱਕ ਵਧ ਚੁੱਕਾ ਹੈ ਕਿ ਹੁਣ ਇਹ ਆਪਣੇ ਪੁਰਾਣੇ ਵਲੰਟੀਅਰਾਂ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰ ਰਹੇ ਹਨ | ਇਹ ਪ੍ਰਗਟਾਵਾ ਸਾਬਕਾ ਮੰਤਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਥੋਂ ਨਾਲ ਲਗਦੇ ਪਿੰਡ ਡੱਡੀਆਂ ਵਿਖੇ ਸਾਬਕਾ ਸਰਪੰਚ ਮਨਪ੍ਰੀਤ ਸਿੰਘ ਉਪਲ ਵਲੋਂ ਪਾਰਟੀ ਵਰਕਰਾਂ ਨਾਲ ਰੱਖੀ ਇੱਕ ਬੈਠਕ ਦੌਰਾਨ ਸੰਬੋਧਨ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ | ਮਜੀਠੀਆ ਨੇ ਕਿਹਾ ਕਿ ਕੱਟੜ ਇਮਾਨਦਾਰ ਆਮ ਆਦਮੀ ਪਾਰਟੀ ਦੇ ਕਾਰਨਾਮੇ ਜੱਗ ਜ਼ਾਹਿਰ ਹੋਣ ਲੱਗ ਪਏ ਹਨ ਜਿਸ ਤੋਂ ਲੋਕਾਂ ਨੂੰ ਨਿਜ਼ਾਤ ਦਿਵਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਭਰ ਵਿਚ ਪੰਜਾਬ ਬਚਾਓ ਰੈਲੀਆਂ ਕਰਕੇ ਲੋਕਾਂ ਨੂੰ ਆਪ ਦੀਆਂ ਵਧੀਕੀਆਂ ਤੋਂ ਜਾਣੂੰ ਕਰਾਇਆ ਜਾ ਰਿਹਾ ਹੈ | ਇਸ ਮੌਕੇ ਮਜੀਠੀਆ ਦੇ ਨਾਲ ਲਖਬੀਰ ਸਿੰਘ ਗਿੱਲ ਸਿਆਸੀ ਸਕੱਤਰ ਮਜੀਠੀਆ, ਸਾਬਕਾ ਸਰਪੰਚ ਅਕਾਲੀ ਆਗੂ ਮਨਪ੍ਰੀਤ ਸਿੰਘ ਉਪਲ ਡੱਡੀਆਂ, ਹਰਦੀਪ ਸਿੰਘ ਪੰਚ, ਸਤਨਾਮ ਸਿੰਘ ਉਪਲ, ਸੱਜਣ ਸਿੰਘ ਡੱਡੀਆਂ, ਦਲਜੀਤ ਸਿੰਘ, ਕਾਬਲ ਸਿੰਘ, ਰਘਬੀਰ ਸਿੰਘ, ਨਰਿੰਦਰ ਸਿੰਘ, ਲੱਖਾ ਸਿੰਘ ਪੰਚ, ਮੇਜਰ ਸਿੰਘ, ਹਰਜਿੰਦਰ ਸਿੰਘ, ਫਤਿਹ ਸਿੰਘ, ਹਰਵਿੰਦਰ ਸਿੰਘ, ਡਾ: ਲੱਭਾ, ਗੁਲਾਬ ਸਿੰਘ, ਤਰਸੇਮ ਸਿੰਘ, ਬਿੱਟੂ ਮੈਂਬਰ, ਅਮਰੀਕ ਸਿੰਘ ਪ੍ਰਧਾਨ, ਅੰਗਰੇਜ਼ ਸਿੰਘ, ਦਲਬੀਰ ਸਿੰਘ ਫੌਜੀ, ਕੇਵਲ ਸਿੰਘ, ਅਵਤਾਰ ਸਿੰਘ, ਮਾਹਲ ਸਿੰਘ, ਰਣਜੀਤ ਸਿੰਘ ਨਾਗ, ਦਵਿੰਦਰ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਪ੍ਰਭਪਾਲ ਸਿੰਘ, ਗੁਰਨਾਮ ਸਿੰਘ, ਗੁਰਸੇਵਕ ਸਿੰਘ, ਜਗਤਾਰ ਸਿੰਘ, ਮੋਹਿਤਦੀਪ ਸਿੰਘ, ਆਦਿ ਅਕਾਲੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਵਾਲਮੀਕਿ ਸਮਾਜ ਵਲੋਂ ਚੋਗਾਵਾਂ ਚੌਕ 'ਚ ਧਰਨਾ ਲਗਾ ਕੇ ਕੀਤਾ ਰੋਡ ਜਾਮ <br/> ਅਗਲੀ ਖ਼ਬਰ ਖ਼ਾਲਸਾ ਸੀਨੀ. ਸੈਕੰ. ਸਕੂਲ ਨਵਾਂ ਪਿੰਡ ਵਿਖੇ ਸਾਲਾਨਾ ਨਤੀਜਾ ਅਤੇ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।