ਸਠਿਆਲਾ, 30 ਮਾਰਚ (ਜਗੀਰ ਸਿੰਘ ਸਫਰੀ)-ਗੁ: ਸ਼ਹੀਦਾਂ ਸਠਿਆਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਮੀਟਿੰਗ ਸਾ: ਸਰਪੰਚ ਦਲਵਿੰਦਰ ਸਿੰਘ, ਸਰਪੰਚ ਗੁਰਜਿੰਦਰ ਸਿੰਘ ਗਿੰਦਾ ਤੇ ਸਰਕਲ ਪ੍ਰਧਾਨ ਬੂਟਾ ਸਿੰਘ ਸਠਿਆਲਾ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਸਰਪੰਚ ਗੁਰਜਿੰਦਰ ਸਿੰਘ ਗਿੰਦਾ ਨੇ ਦੱਸਿਆ ਕਿ 2 ਅਪ੍ਰੈਲ ਵੀਰਵਾਰ ਨੂੰ ਦਾਣਾ ਮੰਡੀ ਰਈਆ ਵਿਖੇ ਵਿਸ਼ਾਲ ਰੈਲੀ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਆਪਣੇ ਸਾਥੀਆਂ ਸਮੇਤ ਪਿੰਡ-ਪਿੰਡ ਜਾ ਕੇ ਅਕਾਲੀ ਵਰਕਰਾਂ ਨੂੰ ਲਾਮਬੰਦ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸੂਬੇ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋ ਰਹੀ ਰੈਲੀਆਂ ਦਾ ਮਕਸਦ ਪੰਜਾਬ ਨੂੰ ਮੁੜ ਲੀਹਾਂ 'ਤੇ ਲਿਆਉਣਾ ਹੈ ਅਤੇ ਮੌਜੂਦਾ ਹਾਲਾਤ ਤੋਂ ਲੋਕਾਂ ਨੂੰ ਜਾਗਰੂਕ ਕਰਨਾ ਹੈ | ਇਸ ਰੈਲੀ ਨੂੰ ਸਾਬਕਾ ਕੈਬਨਿਟ ਮੰਤਰੀ ਬਿਰਕਮ ਸਿੰਘ ਮਜੀਠੀਆ ਤੋਂ ਇਲਾਵਾ ਹੋਰ ਨੇਤਾ ਸੰਬੋਧਨ ਕਰਨਗੇ | ਮੌਕੇ ਤੇ ਪ੍ਰਧਾਨ ਸਿੰਮਾ ਬੱਲ, ਗਿਆਨੀ ਬੂਟਾ ਸਿੰਘ, ਮੇਜਰ ਸਿੰਘ, ਦਲਜੀਤ ਸਿੰਘ ਕੂਕਾ, ਪ੍ਰਧਾਨ ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਮੱਲ੍ਹੀ, ਹਰਜਿੰਦਰ ਸਿੰਘ ਬਿੱਲਾ, ਬਾਬਾ ਬਲਵਿੰਦਰ ਸਿੰਘ, ਇੰਸ: ਸਰਬਜੀਤ ਸਿੰਘ ਬੱਲ, ਪਿੰਟੂ ਬੱਲ, ਜਸਵੰਤ ਸਿੰਘ, ਜਸਬੀਰ ਸਿੰਘ ਚੱਠਾ, ਸਾ: ਸਰਪੰਚ ਬਲਵਿੰਦਰ ਸਿੰਘ, ਹਰਪਾਲ ਸਿੰਘ ਬਾਰੀਆ, ਹਰਦੇਵ ਸਿੰਘ, ਸੂਬੇਦਾਰ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੇ 2 ਦੀ ਰੈਲੀ ਲਈ ਵਰਕਰਾਂ ਨੂੰ ਕੀਤਾ ਲਾਮਬੰਦ
ਸਠਿਆਲਾ ਵਿਖੇ ਸਰਪੰਚ ਗੁਰਜਿੰਦਰ ਸਿੰਘ ਗਿੰਦਾ, ਸਾ: ਸਰਪੰਚ ਦਲਵਿੰਦਰ ਸਿੰਘ ਤੇ ਸਰਕਲ ਪ੍ਰਧਾਨ ਬੂਟਾ ਸਿੰਘ ਰੈਲੀ ਲਈ ਵਰਕਰਾਂ ਨੂੰ ਲਾਮਬੰਦ ਕਰਨ ਬਾਰੇ ਦੱਸਦੇ ਹੋਏ ਨਾਲ ਪ੍ਰਧਾਨ ਸਿੰਮਾ ਬੱਲ ਤੇ ਹੋਰ | ਤਸਵੀਰ : ਜਗੀਰ ਸਿੰਘ ਸਫਰੀ <br/>
31-03-2026