20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸ਼ੋ੍ਰਮਣੀ ਅਕਾਲੀ ਦਲ ਨੂੰ ਢਾਹ ਲਾਉਣ ਵਾਲੇ ਵਿਰੋਧੀਆਂ ਦੀਆਂ ਚਾਲਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ- ਰਣੀਕੇ ਜੇਠੂਵਾਲ 'ਚ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

ਗੁਲਜ਼ਾਰ ਸਿੰਘ ਰਣੀਕੇ ਜੇਠੂਵਾਲ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਦੌਰਾਨ ਉਨ੍ਹਾਂ ਨਾਲ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਸਾਬਕਾ ਸਰਪੰਚ ਅਨੂਪ ਸਿੰਘ, ਗੱਜਣ ਸਿੰਘ ਔਲਖ ਤੇ ਹੋਰ ਵਰਕਰ | ਤਸਵੀਰ : ਮਿੱਤਰਪਾਲ ਸਿੰਘ ਰੰਧਾਵਾ <br/> 31-03-2026
ਜੇਠੂਵਾਲ, 30 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਦੀ ਸੂਬੇ 'ਚ ਵਧ ਰਹੀ ਦਿਨ ਬ ਦਿਨ ਚੜ੍ਹਤ ਤੋਂ ਬੁਖਲਾਹਟ ਵਿਚ ਆ ਕੇ ਅਕਾਲੀ ਦਲ ਨੂੰ ਢਾਹ ਲਾਉਣ ਵਾਲੇ ਵਿਰੋਧੀਆਂ ਦੀਆਂ ਚਾਲਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ ਕਿਉਂਕਿ ਉਨ੍ਹਾਂ ਦਾ ਲੋਕ ਅਧਾਰ ਹੁਣ ਖ਼ਤਮ ਹੋਣ ਕਿਨਾਰੇ ਹੈ ਜਿਸ ਦੀ ਮਿਸਾਲ ਹਰ ਹਲਕੇ ਵਿਚ ਲੋਕ ਅਕਾਲੀ ਦਲ ਨਾਲ ਧੜਾਧੜ ਜੁੜਨ ਤੋਂ ਮਿਲਦੀ ਹੈ | ਉਕਤ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਲੋਂ ਹਲਕੇ ਦੇ ਪਿੰਡ ਜੇਠੂਵਾਲ ਵਿਖੇ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ | ਰਣੀਕੇ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸੂਬੇ ਦੇ ਹਰ ਹਲਕੇ ਵਿਚ ਅਕਾਲੀ ਦਲ ਦੀਆਂ ਹੋ ਰਹੀਆਂ ਭਰਵੀਆਂ ਰੈਲੀਆਂ 'ਚ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਬਨਣ ਦਾ ਸੰਕੇਤ ਦੇ ਦਿੱੱਤਾ ਹੈ | ਇਸ ਮੌਕੇ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਸਾਬਕਾ ਸਰਪੰਚ ਅਨੂਪ ਸਿੰਘ, ਗੱਜਣ ਸਿੰਘ ਔਲਖ, ਬੱਲੀ ਜੇਠੂਵਾਲ, ਸਮਸ਼ੇਰ ਸਿੰਘ, ਸੁਖਬੀਰ ਸਿੰਘ ਸੋਖਲ, ਕਰਮ ਸਿੰਘ ਗਿੱਲ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ, ਜਥੇਦਾਰ ਹਰਭਜਨ ਸਿੰਘ ਮਾਹਲ, ਚਰਨ ਸਿੰਘ, ਸੰਤੋਖ ਸਿੰਘ ਜੇਠੂਵਾਲ, ਵਿਜੈ ਸਿੰਘ ਪੀ.ਏ. ਰਣੀਕੇ, ਗੁਰਜਿੰਦਰ ਸਿੰਘ ਹੰਯਰਾ, ਜਥੇਦਾਰ ਹਰਪਾਲ ਸਿੰਘ ਬੁੱਟਰ, ਅਮਨਦੀਪ ਸਿੰਘ ਸੰਧੂ, ਗੁਰਪ੍ਰੀਤ ਸਿੰਘ ਗੋਪੀ ਤੇ ਹੋਰ ਅਕਾਲੀ ਵਰਕਰ ਸ਼ਾਮਲ ਸਨ |
ਪਿਛਲੀ ਖ਼ਬਰ ਏ. ਐੱਸ. ਆਈ. ਜੋਗਿੰਦਰ ਸਿੰਘ ਨੇ ਸਰਹੱਦੀ ਪੁਲਿਸ ਚੌਂਕੀ ਕਾਹਨਗੜ੍ਹ ਦਾ ਸੰਭਾਲਿਆ ਚਾਰਜ ਅਗਲੀ ਖ਼ਬਰ ਪਿ੍ਤਪਾਲ ਸਿੰਘ ਪੱਡਾ ਰਈਆ ਦਾਣਾ ਮੰਡੀ ਰਈਆ ਯੂਨੀਅਨ ਦੂਜੇ ਧੜੇ ਦੇ ਪ੍ਰਧਾਨ ਅਤੇ ਕੋਮਲ ਸਿੰਘ ਮਾਨ ਸਰਪ੍ਰਸਤ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।