19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪਿੰਡ ਬਾਣੀਆਂ ਵਿਖੇ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ, ਭਲਾਈਪੁਰ ਨੇ ਕੀਤਾ ਸਨਮਾਨਿਤ <br/>

ਅਜੀਤ ਡੈਸਕ 02-04-2026

ਬਾਬਾ ਬਕਾਲਾ ਸਾਹਿਬ, 1 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਨੇੜਲੇ ਪਿੰਡ ਬਾਣੀਆਂ ਵਿੱਖੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੂੰ ਉਦੋਂ ਵੱਡਾ ਬਲ ਮਿਲਿਆ, ਜਦੋਂ ਵੱਡੀ ਗਿਣਤੀ ਵਿਚ ਆਗੂਆਂ/ਵਰਕਰਾਂ ਨੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਦਾ ਪੱਲ੍ਹਾ ਫੜਿਆ | ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ਵਿਚ ਸੁਖਦੇਵ ਸਿੰਘ ਸਾਬਕਾ ਸਰਪੰਚ, ਜਗਮੀਤ ਸਿੰਘ, ਕੰਵਲਜੀਤ ਸਿੰਘ, ਅਵਤਾਰ ਸਿੰਘ, ਅਜੀਤ ਸਿੰਘ ਸਾ: ਮੈਂਬਰ, ਦਿਲਬਾਗ ਸਿੰਘ ਮੈਂਬਰ, ਜਸਪਾਲ ਸਿੰਘ ਸਾ: ਮੈਂਬਰ, ਹਰਦੇਵ ਸਿੰਘ, ਜਸਵੰਤ ਸਿੰਘ, ਦਰਸ਼ਨ ਸਿੰਘ ਲਾਲੀ, ਗੁਰਵਿੰਦਰ ਸਿੰਘ, ਅਰਸ਼ਪ੍ਰੀਤ ਸਿੰਘ ਦੇ ਨਾਂ ਵਰਨਣਯੋਗ ਹਨ | ਇਸ ਮੌਕੇ ਸ: ਭਲਾਈਪੁਰ ਨੇ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਅਤੇ ਦੱਸਿਆ ਕਿ ਸ. ਸੁਖਦੇਵ ਸਿੰਘ ਸਾ: ਸਰਪੰਚ ਸਾਡੇ ਪੁਰਾਣੇ ਸਾਥੀ ਹਨ, ਜੋ ਕਿ ਅੱਜ ਤੋਂ 17 ਸਾਲ ਪਹਿਲਾਂ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਸਨ, ਅੱਜ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਘਰ ਵਾਪਸੀ ਕੀਤੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਬਣਦਾ ਮਾਣ-ਸਤਿਕਾਰ ਹੋਵੇਗਾ | ਇਸ ਮੌਕੇ ਚੇਅਰਮੈਨ ਹਰਜਿੰਦਰ ਸਿੰਘ ਜਸਪਾਲ, ਚੇਅਰਮੈਨ ਬਲਕਾਰ ਸਿੰਘ ਬੱਲ, ਸਰਪੰਚ ਗੁਰਦਿਆਲ ਸਿੰਘ ਕੰਗ ਬੁਟਾਰੀ, ਸਰਪੰਚ ਗੁਰਬਿੰਦਰ ਸਿੰਘ ਸਾਹਬੀ ਕੋਟ ਮਹਿਤਾਬ, ਪ੍ਰਧਾਨ ਜਰਮਨ ਸਿੰਘ ਜਸਪਾਲ, ਚੇਅਰਮੈਨ ਨਿਰਮਲ ਸਿੰਘ ਪੱਡਾ, ਸਰਪੰਚ ਜਸਪਾਲ ਸਿੰਘ ਟੋਨੀ ਦਨਿਆਲ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ, ਸਰਪੰਚ ਦਲਜੀਤ ਸਿੰਘ ਭੱਪੀ, ਸਾਹਬਾ ਬੱਲ, ਬਚਿੱਤਰ ਸਿੰਘ, ਗੁਰਦੀਪ ਸਿੰਘ ਗਗੜੇਵਾਲ, ਕੁਲਵੰਤ ਸਿੰਘ ਫੇਰੂਮਾਨ, ਸਰਪੰਚ ਗੁਰਮੁੱਖ ਸਿੰਘ ਸੁਧਾਰ, ਗੁਰਪ੍ਰੀਤ ਸਿੰਘ ਕਾਲੇਕੇ, ਮਡਿੀਆ ਇੰਚਾਰਜ, ਜਗਦੀਪ ਸਿੰਘ ਮਾਨ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਨੌਜਵਾਨ ਖਿਡਾਰੀ ਦਾ ਸੋਨ ਤਗਮਾ ਜਿੱਤ ਕੇ ਪਿੰਡ ਪਹੁੰਚਣ 'ਤੇ ਕੀਤਾ ਨਿੱਘਾ ਸਵਾਗਤ <br/> ਅਗਲੀ ਖ਼ਬਰ ਸ਼ਹਿਰ 'ਚੋਂ 700 ਮੀਟ੍ਰਿਕ ਟਨ ਕੂੜਾ ਚੁੱਕੇ ਜਾਣ ਦੇ ਦਾਅਵਿਆਂ ਦੀ ਨਿਕਲ ਰਹੀ ਹਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।