19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਨੌਜਵਾਨ ਖਿਡਾਰੀ ਦਾ ਸੋਨ ਤਗਮਾ ਜਿੱਤ ਕੇ ਪਿੰਡ ਪਹੁੰਚਣ 'ਤੇ ਕੀਤਾ ਨਿੱਘਾ ਸਵਾਗਤ <br/>

ਅਜੀਤ ਡੈਸਕ 02-04-2026
ਓਠੀਆਂ, 1 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡ ਭਿੰਡੀ ਔਲਖ ਦੇ ਪਹਿਲਵਾਨ ਹਰਪਾਲ ਸਿੰਘ ਦੇ ਸਪੁੱਤਰ ਪਹਿਲਵਾਨ ਪਦਾਰਥ ਸਿੰਘ ਜਿਸ ਨੇ ਪਟਿਆਲਾ ਦੀ ਯੂਨੀਵਰਸਿਟੀ ਤੋਂ ਸਟੇਟ ਲੇਵਲ ਦੀ 92 ਕਿੱਲੋ ਵਾਲੀ ਗੇਮ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਜਿਸ ਨੂੰ ਪਟਿਆਲਾ ਦੀ ਯੂਨੀਵਰਸਿਟੀ ਵਲੋਂ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ | ਨੌਜਵਾਨ ਖਿਡਾਰੀ ਪਦਾਰਥ ਸਿੰਘ ਦਾ ਪਿੰਡ ਪਹੁੰਚਣ 'ਤੇ ਪਿੰਡ ਦੇ ਮੁਹਤਬਰਾਂ ਨੇ ਹਾਰ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਮੂੰਹ ਮਿੱਠਾ ਕਰਵਾਇਆ | ਪਿੰਡ ਦੇ ਗੁਰਮੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨ ਖਿਡਾਰੀ ਪਦਾਰਥ ਸਿੰਘ ਨੇ ਗੋਲਡ ਮੈਡਲ ਜਿੱਤ ਕੇ ਪਿੰਡ ਦਾ ਮਾਣ ਉੱਚਾ ਕੀਤਾ ਹੈ | ਇਸ ਮੌਕੇ ਸਰਪੰਚ ਹਰਪਾਲ ਸਿੰਘ ਭਿੰਡੀ ਔਲਖ ਖੁਰਦ, ਸਰਪੰਚ ਨਵਤੇਜ ਸਿੰਘ ਭਿੰਡੀ ਔਲਖ ਕਲਾਂ, ਡਾ. ਜਸਬੀਰ ਸਿੰਘ ਔਲਖ, ਸਾਬਕਾ ਸਰਪੰਚ ਜਗਦੀਸ਼ ਸਿੰਘ, ਨੰਬਰਦਾਰ ਯਾਦਵਿੰਦਰ ਸਿੰਘ, ਰਾਜਵਿੰਦਰ ਸਿੰਘ, ਡਾ. ਤਸਬੀਰ ਸਿੰਘ, ਅਵਤਾਰ ਸਿੰਘ, ਮੈਂਬਰ ਰਣਜੀਤ ਸਿੰਘ, ਗੋਰਾ ਖਵਾਲੀ, ਕੁਲਦੀਪ ਸਿੰਘ ਸ਼ਾਹ, ਜਤਿੰਦਰ ਸਿੰਘ ਢਿੱਲੋਂ, ਨਿਸ਼ਾਨ ਸਿੰਘ ਮੁਹਾਰ ਹਾਜ਼ਰ ਸਨ |

ਪਿਛਲੀ ਖ਼ਬਰ ਅੱਜ ਦੀ 'ਪੰਜਾਬ ਬਚਾਓ ਰੈਲੀ' ਦਾ ਸਥਾਨ ਬਦਲਿਆ <br/> ਅਗਲੀ ਖ਼ਬਰ ਪਿੰਡ ਬਾਣੀਆਂ ਵਿਖੇ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ, ਭਲਾਈਪੁਰ ਨੇ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।