19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਅੱਜ ਦੀ 'ਪੰਜਾਬ ਬਚਾਓ ਰੈਲੀ' ਦਾ ਸਥਾਨ ਬਦਲਿਆ <br/>

ਅਜੀਤ ਡੈਸਕ 02-04-2026

ਬਾਬਾ ਬਕਾਲਾ ਸਾਹਿਬ, 1 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2 ਅਪ੍ਰੈਲ ਨੂੰ ਕੀਤੀ ਜਾਣ ਵਾਲੀ 'ਪੰਜਾਬ ਬਚਾਓ ਰੈਲੀ' ਦਾ ਸਥਾਨ ਹੁਣ ਦਾਣਾ ਮੰਡੀ ਰਈਆ ਤੋਂ ਬਦਲਕੇ ਦੁਸਹਿਰਾ ਗਰਾਊਾਡ (ਤਾਰਾਂ ਵਾਲੀ ਗਰਾਉਂਡ), ਨੇੜੇੇ ਫਤਹਿ ਵਰਲਡ ਅਕੈਡਮੀ, ਜੀ. ਟੀ. ਰੋਡ, ਰਈਆ ਵਿਖੇ ਕੀਤੀ ਜਾਵੇਗੀ | ਇਸ ਸੰਬੰਧੀ ਅੱਜ ਇੱਥੇ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ 'ਪੰਜਾਬ ਬਚਾਓ ਰੈਲੀ' ਦੀਆਂ ਤਿਆਰੀਆਂ 'ਚ ਰੁਝੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾ ਸ਼੍ਰੋਮਣੀ ਕਮੇਟੀ ਮੈਂਬਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਉਨ੍ਹਾਂ ਨੂੰ ਇਸ ਰੈਲੀ ਦਾ ਸਥਾਨ ਤਬਦੀਲ ਕਰਨਾ ਪਿਆ ਹੈ, ਸੋ ਭਲਕੇ 2 ਅਪ੍ਰੈਲ ਨੂੰ ਹੋਣ ਵਾਲੀ ਇਸ ਵਿਸ਼ਾਲ ਰੈਲੀ ਵਿਚ ਸਵੇਰੇ 11 ਵਜੇ ਆਪੋ-ਆਪਣੇ ਟਰੈਕਟਰ ਟਰਾਲੀਆਂ, ਕਾਰਾਂ, ਵਹੀਕਲਾਂ ਸਮੇਤ ਵੱਡੀ ਗਿਣਤੀ ਵਿਚ ਪੁੱਜ ਕੇ ਇਸ ਰੈਲੀ ਨੂੰ ਕਾਮਯਾਬ ਕਰਨ ਅਤੇ ਆਪਣੇ ਮਹਿਬੂਬ ਆਗੂਆਂ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਸੀਨੀਅਰ ਅਕਾਲੀ ਲੀਡਰਸ਼ਿਪ ਦੇ ਵਿਚਾਰ ਸੁਣਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਗ੍ਰੈਜੂਏਸ਼ਨ ਦਿਨ ਮਨਾਇਆ ਅਗਲੀ ਖ਼ਬਰ ਨੌਜਵਾਨ ਖਿਡਾਰੀ ਦਾ ਸੋਨ ਤਗਮਾ ਜਿੱਤ ਕੇ ਪਿੰਡ ਪਹੁੰਚਣ 'ਤੇ ਕੀਤਾ ਨਿੱਘਾ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।