ਅਟਾਰੀ ਸਰਹੱਦ, 1 ਅਪ੍ਰੈਲ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਸਰਹੱਦੀ ਇਲਾਕੇ ਅੰਦਰ ਵਿਦਿਆ ਦੇ ਪ੍ਰਸਾਰ ਉੱਚਾ ਚੁੱਕਣ ਵਿਚ ਆਪਣਾ ਅਹਿਮ ਯੋਗਦਾਨ ਨਿਭਾ ਰਹੀ ਸੰਸਥਾ ਚੀਫ ਖਾਲਸਾ ਦੀਵਾਨ ਅਧੀਨ ਚਲ ਰਹੇ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਛੋਟੇ ਬੱਚਿਆਂ ਦਾ ਗ੍ਰੈਜੂਏਸ਼ਨ ਦਿਨ ਮਨਾਇਆ ਗਿਆ | ਇਸ ਮੌਕੇ ਤੇ ਛੋਟੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਮੈਡਮ ਗੁਰਪ੍ਰੀਤ ਕੌਰ ਰੋਹੇਵਾਲ ਨੇ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਤੇ ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਖਹਿਰਾ ਨੇ ਛੋਟੇ ਬੱਚਿਆਂ ਨੂੰ ਅਤੇ ਪੁਜੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਪ੍ਰੋਗਰਾਮ ਦੌਰਾਨ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਮੈਡਮ ਅਤੇ ਮੈਂਬਰ ਇੰਚਾਰਜ ਦੁਆਰਾ ਇਨਾਮ ਵੀ ਵੰਡੇ ਗਏ | ਬਾਅਦ ਵਿਚ ਪਿ੍ੰਸੀਪਲ ਮੈਡਮ ਨੇ ਆਏ ਹੋਏ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਵੀ ਕੀਤਾ ਤੇ ਆਪਣੇ ਸਕੂਲ ਦੇ ਬੱਚਿਆਂ ਤੋਂ ਉਮੀਦ ਕੀਤੀ ਕਿ ਉਹ ਇਸੇ ਤਰ੍ਹਾਂ ਹੀ ਵੱਧ ਚੜ ਕੇ ਵੱਖ-ਵੱਖ ਸਕੂਲੀ ਪ੍ਰੋਗਰਾਮ ਵਿਚ ਭਾਗ ਲੈਂਦੇ ਹੋਏ ਆਪਣੇ ਸਕੂਲ ਦਾ ਨਾਮ ਰੌਸ਼ਨ ਕਰਨਗੇ |