ਟਾਹਲੀ ਸਾਹਿਬ/ਜੈਂਤੀਪੁਰ, 1 ਅਪ੍ਰੈਲ (ਵਿਨੋਦ ਭੀਲੋਵਾਲ, ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਪਿੰਡ ਸਿਆਲਕਾ ਤੋਂ ਬੀਤੀ ਦੇਰ ਰਾਤ ਵੇਖ ਨੂੰ ਮਿਲੀ ਜਦੋਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਘਰ 'ਤੇ ਫਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਇੱਕਤਰ ਕੀਤੀ ਜਾਣਕਾਰੀ ਅਨੁਸਾਰ ਘਰ ਦੇ ਮਾਲਕ ਰਛਪਾਲ ਸਿੰਘ ਪੁੱਤਰ ਸਵਰਨ ਸਿੰਘ ਨੇ ਦੱਸਿਆ ਕਿ ਘਰ 'ਤੇ ਸੋਮਵਾਰ ਰਾਤ ਕਰੀਬ ਅੱਧੀ ਰਾਤ ਦੇ ਸਮੇਂ ਮੋਟਰਸਾਈਕਲ 'ਤੇ ਸਵਾਰ ਕੁਝ ਨਕਾਬਪੋਸ਼ ਵਿਅਕਤੀ ਆਏ ਅਤੇ ਘਰ 'ਤੇ 8 ਦੇ ਕਰੀਬ ਫਾਇਰ ਕਰਕੇ ਫਰਾਰ ਹੋ ਗਏ | ਗੋਲੀਆਂ ਮੇਨ ਗੇਟ 'ਤੇ ਅਤੇ ਘਰ ਦੀਆਂ ਕੰਧਾਂ 'ਤੇ ਲੱਗੀਆਂ | ਜਦੋਂ ਇਹ ਘਟਨਾ ਵਾਪਰੀ, ਉਸ ਸਾਰਾ ਪਰਿਵਾਰ ਹੀ ਘਰ ਵਿਚ ਮੌਜੂਦ ਸੀ, ਜੋ ਕਿਸੇ ਪਰਿਵਾਰ ਨਾਲ ਅਣਹੋਣੀ ਘਟਨਾ ਨਹੀਂ ਵਾਪਰੀ ਅਤੇ ਉਹ ਬਾਲ-ਬਾਲ ਬਚ ਗਏ, ਘਟਨਾ ਤੋਂ ਬਾਅਦ ਪਰਿਵਾਰ ਤੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਪਰ ਗੋਲੀ ਚੱਲਣ ਦਾ ਮਕਸਦ ਹਾਲੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ | ਮੌਕੇ 'ਤੇ ਥਾਣਾ ਮੱਤੇਵਾਲ ਦੀ ਪੁਲਿਸ ਪਾਰਟੀ ਨੇ ਪਹੁੰਚਕੇ ਖਾਲੀ ਖੋਲ ਕਬਜੇ ਵਿਚ ਲੈ ਕਿ ਛਾਣਬੀਣ ਸ਼ੁਰੂ ਕਰ ਦਿੱਤੀ ਹੇੈ |
ਪਿੰਡ ਸਿਆਲਕਾ ਵਿਖੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈ ਗੋਲੀ <br/>
ਅਜੀਤ ਡੈਸਕ
02-04-2026