19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਭਾਜਪਾ ਵਰਕਰਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ <br/>

ਅਜੀਤ ਡੈਸਕ 02-04-2026
ਓਠੀਆਂ, 1 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਕਲ ਭਿੰਡੀ ਸੈਦਾਂ ਤੋਂ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸਕੱਤਰ ਸਿੰਘ ਭਲੋਟ ਅਤੇ ਨੌਜਵਾਨ ਆਗੂ ਗੁਰਜੀਤਪਾਲ ਸਿੰਘ ਭਲੋਟ ਵਲੋਂ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਧਾਨ ਸਭਾ ਗੜਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਡਾਕਟਰ ਅੰਬੇਡਕਰ ਸਾਹਿਬ ਦੇ ਬੁੱਤ ਦੀ ਭੰਨ ਤੋੜ ਹੋਣ ਤੇ ਅੱਜ ਵਿਧਾਨ ਸਭ ਹਲਕਾ ਰਾਜਾਸਾਂਸੀ ਦੇ ਭਾਜਪਾ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਦੇ ਨਿਰਦੇਸ਼ਾਂ 'ਤੇ ਪਿੰਡ ਭਲੋਟ ਵਿਖੇ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ | ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਇਹ ਬਹੁਤ ਨਿੰਦਣਯੋਗ ਘਟਨਾ ਹੈ ਇਸ 'ਤੇ ਕੋਈ ਨਿਆਂ ਨਹੀਂ ਮਿਲਦਾ ਆਉਣ ਵਾਲੇ ਦਿਨਾਂ 'ਚ ਪਾਰਟੀ ਦੇ ਨਿਰਦੇਸ਼ ਅਨੁਸਾਰ ਇਹ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਅਕਾਲੀ ਦਲ ਬਾਦਲ ਵਲੋਂ 'ਪੰਜਾਬ ਬਚਾਓ' ਰੈਲੀ ਰਈਆ ਵਿਖੇ ਅੱਜ-ਭਲਵਾਨ ਭਿੰਡਰ <br/> ਅਗਲੀ ਖ਼ਬਰ ਪਿੰਡ ਸਿਆਲਕਾ ਵਿਖੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈ ਗੋਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।