ਰਈਆ, 1 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਸ਼੍ਰੋਮਣੀ ਅਕਾਲੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਵਿਚ 'ਪੰਜਾਬ ਬਚਾਓ' ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਹੀ ਕੜੀ ਵਜੋਂ ਅੱਜ ਤਾਰਾਂ ਵਾਲੇ ਖੇਡ ਮੈਦਾਨ ਜੀ. ਟੀ. ਰੋਡ ਰਈਆ ਵਿਖੇ ਅਕਾਲੀ ਦੇ ਸੀਨੀਅਰ ਮੀਤ ਪ੍ਰਧਾਨ, ਮੈਂਬਰ ਸ਼੍ਰੋਮਣੀ ਕਮੇਟੀ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਵਿਚ ਇਕ ਬਹੁਤ ਤੱਕੜੀ 'ਪੰਜਾਬ ਬਚਾਓ' ਰੈਲੀ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਦਿੰਦੇ ਹੋਏ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਭਲਵਾਨ ਭਿੰਡਰ ਨੇ ਪੱਤਰਕਾਰਾਂ ਨਾਲ ਸਾਂਝੀ ਕਰਦਿਆਂ ਕਿਹਾ ਕਿ ਇਸ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰਨ ਲਈ ਪਹੁੰਚ ਰਹੀ ਹੈ |