19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗਗਨਦੀਪ ਰੰਧਾਵਾ ਦਾ ਪਰਿਵਾਰ ਮੇਰਾ ਆਪਣਾ ਪਰਿਵਾਰ, ਮੈਂ ਉਨ੍ਹਾਂ ਨਾਲ ਹਰ ਸਮੇਂ ਖੜ੍ਹਾਂਗਾ-ਕੁਲਦੀਪ ਸਿੰਘ ਧਾਲੀਵਾਲ <br/>

ਅਜੀਤ ਡੈਸਕ 02-04-2026

ਅਜਨਾਲਾ, 1 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਜਨ ਸੰਪਰਕ ਮੁਹਿੰਮ 'ਸੰਵਾਦ' ਤਹਿਤ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਰਹੱਦੀ ਪਿੰਡ ਸੈਦੋਗਾਜੀ, ਸ਼ਾਹਲੀਵਾਲ, ਮਾਝੀਮੀਆਂ, ਰਾਏਪੁਰ ਕਲਾਂ, ਚੱਕ ਔਲ ਅਤੇ ਜਾਫਰਕੋਟ ਸਮੇਤ ਹੋਰਨਾਂ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ 'ਆਪ' ਸਰਕਾਰ ਦੀਆਂ ਜਨਹਿੱਤ ਸਕੀਮਾਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ 'ਆਪ' ਸਰਕਾਰ ਵਲੋਂ ਚਾਰ ਸਾਲਾਂ ਵਿਚ ਕੀਤੇ ਬੇਮਿਸਾਲ ਕੰਮਾਂ ਦੀ ਬਦੌਲਤ 2027 ਦੀਆਂ ਚੋਣਾਂ ਵਿਚ ਵੀ ਮੁੜ 'ਆਪ' ਦੀ ਸਰਕਾਰ ਬਣੇਗੀ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਹ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਸਵ: ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਗਏ ਸੀ ਨਾ ਕਿ ਓਥੇ ਕੋਈ ਸਿਆਸਤ ਕਰਨ ਲਈ, ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿਚ ਕਿਸੇ ਵੀ ਵਿਅਕਤੀ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ, ਸਗੋਂ ਮਨੁੱਖਤਾ ਨੂੰ ਪਹਿਲ ਦੇਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਗਗਨਦੀਪ ਸਿੰਘ ਰੰਧਾਵਾ ਦਾ ਜੱਦੀ ਪਿੰਡ ਥੋਬਾ ਮੇਰੇ ਆਪਣੇ ਵਿਧਾਨ ਸਭਾ ਹਲਕੇ ਵਿਚ ਆਉਂਦਾ ਹੈ ਅਤੇ ਪੀੜਤ ਪਰਿਵਾਰ ਉਨ੍ਹਾਂ ਲਈ ਆਪਣੇ ਪਰਿਵਾਰ ਵਰਗਾ ਹੈ | ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਜੇਕਰ ਗਗਨਦੀਪ ਸਿੰਘ ਰੰਧਾਵਾ ਦੀ ਧਰਮਪਤਨੀ ਮੇਰੀ ਛੋਟੀ ਭੈਣ ਅਤੇ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਪੈਂਦੀ ਹੈ, ਤਾਂ ਜਦੋਂ ਤੱਕ ਮੇਰੀ ਜ਼ਿੰਦਗੀ ਹੈ ਉਦੋਂ ਤੱਕ ਉਹ ਪਰਿਵਾਰ ਨਾਲ ਖੜ੍ਹੇ ਰਹਿਣਗੇ | ਇਸ ਮੌਕੇ ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਸੰਤੋਖ ਸਿੰਘ ਕੋਟ ਗੁਰਬਖਸ਼, ਬਲਾਕ ਪ੍ਰਧਾਨ ਸਾਹਿਬ ਸਿੰਘ ਫੌਜੀ ਰਾਏਪੁਰ ਕਲਾਂ, ਬਲਾਕ ਸੰਮਤੀ ਅਜਨਾਲਾ ਦੇ ਵਾਈਸ ਚੇਅਰਮੈਨ ਸਰਪੰਚ ਸਰਬਜੀਤ ਸਿੰਘ ਚੱਕ ਔਲ, ਸਰਪੰਚ ਨਗੀਨ ਸਿੰਘ ਸ਼ਾਹਲੀਵਾਲ, ਸਰਪੰਚ ਪਰਮਜੀਤ ਸਿੰਘ ਰਾਏਪੁਰ ਕਲਾਂ, ਬਲਕਾਰ ਸਿੰਘ ਰਾਏਪੁਰ ਕਲਾਂ ਅਤੇ ਪੀ. ਏ. ਮੁਖਤਿਆਰ ਸਿੰਘ ਆਦਿ ਹਾਜ਼ਰ ਸਨ | ਇਸੇ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਦੋ ਦਿਨ ਪਹਿਲਾਂ ਇਕ ਲੋੜਵੰਦ ਪਰਿਵਾਰ ਦੀ ਲੜਕੀ ਨਾਲ ਕੀਤੇ ਵਾਅਦੇ ਅਨੁਸਾਰ ਅੱਜ ਉਸ ਨੂੰ ਆਪਣੀ ਨਿੱਜੀ ਜੇਬ ਵਿਚੋਂ ਵਿਆਹ ਲਈ 50,000 ਰੁਪਏ ਵੀ ਦਿੱਤੇ ਗਏ |

ਪਿਛਲੀ ਖ਼ਬਰ 'ਆਪ' ਵਲੋਂ ਸੂਬੇ ਵਿਚ ਕਰਵਾਏ ਗਏ ਵਿਕਾਸ ਕੰਮਾਂ ਨੂੰ ਲੈ ਕੇ ਜਾਵਾਂਗੇ ਲੋਕਾਂ ਵਿਚ : ਤਲਬੀਰ ਗਿੱਲ <br/> ਅਗਲੀ ਖ਼ਬਰ ਪਿ੍ੰਸੀਪਲ ਹਰਜਿੰਦਰ ਕੌਰ ਬੁੱਟਰ ਨੂੰ ਸੇਵਾ ਮੁਕਤ ਹੋਣ 'ਤੇ ਨਿੱਘੀ ਵਿਦਾਇਗੀ ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।