19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਕਮੇਟੀ ਮੈਂਬਰ ਨਿਯੁਕਤ ਹੋਏ ਆਗੂਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 02-04-2026
ਗੱਗੋਮਾਹਲ, 1 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਸੇਵਾਦਾਰ ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਤੇ ਬਾਪੂ ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਅੰਮਿ੍ਤਸਰ ਦਿਹਾਤੀ ਅੰਦਰ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ | ਜਿਨ੍ਹਾਂ ਵਿਚ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਨੌਜਵਾਨ ਆਗੂ ਭਾਈ ਸਰਤਾਜਪ੍ਰੀਤ ਸਿੰਘ ਭੰਗੂ ਤੇ ਮਨਜੋਤ ਸਿੰਘ ਪੂਰੇਵਾਲ ਨੂੰ ਅੰਮਿ੍ਤਸਰ ਦਿਹਾਤੀ ਦਾ ਕਾਰਜਕਾਰੀ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ | ਦੋਵਾਂ ਆਗੂਆਂ ਨੇ ਅੱਜ ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗੱਗੋਮਾਹਲ ਵਿਖੇ ਸਾਥੀਆਂ ਸਮੇਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ | ਜਿੱਥੇ ਬਲਾਕ ਅਜਨਾਲਾ ਦੇ ਸੇਵਾਦਾਰ ਭਾਈ ਰਜਵੰਤ ਸਿੰਘ ਮਹਿਲਾਂਵਾਲਾ, ਬਲਾਕ ਰਮਦਾਸ ਦੇ ਸੇਵਾਦਾਰ ਡਾ. ਦਰਸ਼ਨ ਸਿੰਘ ਗੁੱਜਰਪੁਰਾ ਨੇ ਨਵਨਿਯੁਕਤ ਆਗੂਆਂ ਨੂੰ 20ਵੀਂ ਸਦੀ ਦੇ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਤੇ ਸਿਰਪਾਓ ਨਾਲ ਸਨਮਾਨਿਤ ਕੀਤਾ | ਇਸ ਮੌਕੇ ਫੌਜੀ ਕੁਲਵਿੰਦਰ ਸਿੰਘ ਰਮਦਾਸ, ਨਰਿੰਦਰ ਸਿੰਘ ਨਾਸਰ, ਸੁੱਚਾ ਸਿੰਘ ਜੱਟਾ, ਮੰਗਲ ਸਿੰਘ ਮਾਛੀਵਾਹਲਾ, ਜੋਬਨਜੀਤ ਸਿੰਘ, ਬੱਗਾ ਸਿੰਘ, ਸਲਵਿੰਦਰ ਸਿੰਘ, ਹਰਜਿੰਦਰ ਸਿੰਘ, ਧਰਮਿੰਦਰ ਸਿੰਘ, ਨਿਰਮਲ ਸਿੰਘ, ਤਜਿੰਦਰ ਸਿੰਘ, ਗੁਰਬੀਰ ਸਿੰਘ ਦੁਧਰਾਏ, ਸਰਪੰਚ ਹਰਦੀਪ ਸਿੰਘ ਰੁੜਵਾਲ, ਤਰਨਦੀਪ ਸਿੰਘ ਸਿੰਘੋਕੇ ਤੇ ਜਸਪਾਲ ਸਿੰਘ ਪਸ਼ੀਆ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਡਰਬੀ 'ਚ 7 ਲੋਕਾਂ ਨੂੰ ਜ਼ਖ਼ਮੀ ਕਰਨ ਵਾਲੇ ਭਾਰਤੀ ਨੂੰ ਹਿਰਾਸਤ 'ਚ ਭੇਜਿਆ ਅਗਲੀ ਖ਼ਬਰ 'ਆਪ' ਵਲੋਂ ਸੂਬੇ ਵਿਚ ਕਰਵਾਏ ਗਏ ਵਿਕਾਸ ਕੰਮਾਂ ਨੂੰ ਲੈ ਕੇ ਜਾਵਾਂਗੇ ਲੋਕਾਂ ਵਿਚ : ਤਲਬੀਰ ਗਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।