19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੈਣ ਸਬਾਈ ਕੀਰਤਨ ਸਮਾਗਮ 4 ਨੂੰ : ਭਾਈ ਗੋਰਾ <br/>

ਅਜੀਤ ਡੈਸਕ 02-04-2026
ਬਾਬਾ ਬਕਾਲਾ ਸਾਹਿਬ, 1 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅਖੰਡ ਕੀਰਤਨੀ ਜਥਾ ਬਾਬਾ ਬਕਾਲਾ ਸਾਹਿਬ ਵਲੋਂ ਦਿਵਸ ਸੁਹੇਲਾ ਅਤੇ ਰੈਣ ਸੁਬਾਈ ਕੀਰਤਨ ਸਮਾਗਮ, 4 ਅਪ੍ਰੈਲ ਨੂੰ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਹਿੰਦ ਦੀ ਚਾਦਰ ਬਿਰਧ ਆਸ਼ਰਮ ਦੇ ਮੁਖੀ ਭਾਈ ਜਸਪ੍ਰੀਤ ਸਿੰਘ ਗੋਰਾ ਨੇ ਦੱਸਿਆ ਹੈ ਕਿ 2 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, 4 ਅਪ੍ਰੈਲ ਨੂੰ ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਅਤੇ ਸਵੇਰੇ 9 ਤੋਂ 3 ਵਜੇ ਤੱਕ ਦਿਵਸ ਸੁਹੇਲਾ ਕੀਰਤਨ ਸਮਾਗਮ ਅਤੇ ਸ਼ਾਮ 7 ਤੋਂ ਅੰਮਿ੍ਤ ਵੇਲੇ 4 ਵਜੇ ਤੱਕ ਰੈਣ ਸਬਾਈ ਕੀਰਤਨ ਸਮਾਗਮ ਹੋਵੇਗਾ |

ਪਿਛਲੀ ਖ਼ਬਰ ਪਿੰਡ ਸਿਆਸਕਾ 'ਚ ਚਲੀਆਂ ਗੋਲੀਆਂ 'ਤੇ ਬੋਲੇ ਸੱਚਰ, ਕਿਹਾ ਸਰਕਾਰ ਹਰ ਫਰੰਟ 'ਤੇ ਹੋਈ ਫੇਲ੍ਹ <br/> ਅਗਲੀ ਖ਼ਬਰ ਖ਼ਾਲਸਾ ਦੇ ਜਨਮ ਦਿਹਾੜੇ ਨੂੰ ਸਮਰਪਿਤ 15ਵਾਂ ਨਗਰ ਕੀਰਤਨ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।