19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪਿੰਡ ਸਿਆਸਕਾ 'ਚ ਚਲੀਆਂ ਗੋਲੀਆਂ 'ਤੇ ਬੋਲੇ ਸੱਚਰ, ਕਿਹਾ ਸਰਕਾਰ ਹਰ ਫਰੰਟ 'ਤੇ ਹੋਈ ਫੇਲ੍ਹ <br/>

ਅਜੀਤ ਡੈਸਕ 02-04-2026
ਟਾਹਲੀ ਸਾਹਿਬ, 1 ਅਪ੍ਰੈਲ (ਵਿਨੋਦ ਭੀਲੋਵਾਲ)-ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਸਿਆਲਕਾ ਵਿਚ ਰਛਪਾਲ ਸਿੰਘ ਦੇ ਘਰ ਬੀਤੀ ਰਾਤ ਕਰੀਬ 11 ਵਜੇ ਅਣਪਛਾਤੇ ਵਿਅਕਤੀ ਵਲੋਂ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਭਾਵੇਂ ਕੋਈ ਜਾਨੀ ਤੇ ਮਾਲੀ ਨੁਕਸਾਨ ਨਹੀਂ ਹੋਇਆ ਪਰ ਪਿੰਡ ਤੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ | ਇਸ ਘਟਨਾ ਉਪਰੰਤ ਹਲਕਾ ਮਜੀਠਾ ਦੇ ਕਾਂਗਰਸ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਸਾਥੀਆਂ ਸਮੇਤ ਸਿਆਲਕਾ ਪਹੁੰਚੇ ਤੇ ਸਾਰੀ ਜਾਣਕਾਰੀ ਹਾਸਿਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੀ ਹਿਫ਼ਾਜ਼ਤ ਲਈ ਇਸ ਸਰਕਾਰ ਨੂੰ ਕਿਸੇ ਕਿਸਮ ਦੀ ਚਿੰਤਾ ਨਹੀਂ, ਹਰ ਫਰੰਟ 'ਤੇ ਫੇਲ੍ਹ ਸਾਬਤ ਹੋ ਰਹੀ ਹੈ | ਇਸ ਮੌਕੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਮਨਜੀਤ ਸਿੰਘ ਸਿਆਲਕਾ, ਗੁਰਭੇਜ ਸਿੰਘ ਸਿਆਸਕਾ, ਲਖਵਿੰਦਰ ਸਿੰਘ, ਸਰਪੰਚ ਸ਼ਮਸ਼ੇਰ ਸਿੰਘ ਬਾਬੋਵਾਲ , ਸੰਦੀਪ ਸਿੰਘ ਕਾਜ਼ੀਕੋਟ, ਸ਼ਬਨਮ ਸਿੰਘ, ਵਿਨੋਦ ਕੁਮਾਰ ਰੂਪੋਵਾਲੀ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਸਿੱਧਵਾਂ, ਸਾਬਕਾ ਸਰਪੰਚ ਪ੍ਰਗਟ ਸਿੰਘ ਚੰਨਣਕੇ, ਪਰਮਜੀਤ ਸਿੰਘ ਭੋਏਵਾਲ, ਸਾਬਕਾ ਸਰਪੰਚ ਗੁਰਿੰਦਰ ਸਿੰਘ ਫੱਤੂਭੀਲਾ, ਡਾ. ਸੁਖਵਿੰਦਰ ਸਿੰਘ ਰੰਧਾਵਾ, ਸੁਲੱਖਣ ਸਿੰਘ ਕੱਥੂਨੰਗਲ ਤੇ ਹੋਰ ਵੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਸੱਤਿਆ ਐਲੀਮੈਂਟਰੀ ਸਕੂਲ ਭੱਟੀਕੇ ਦੇ ਸਕੂਲ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੈਣ ਸਬਾਈ ਕੀਰਤਨ ਸਮਾਗਮ 4 ਨੂੰ : ਭਾਈ ਗੋਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।