ਬਾਬਾ ਬਕਾਲਾ ਸਾਹਿਬ, 1 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਗੁਰਿਆਈ ਦਿਵਸ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏੇ | ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ | ਉਪਰੰਤ ਭਾਈ ਇੰਦਰਜੀਤ ਸਿੰਘ, ਭਾਈ ਮਨਦੀਪ ਸਿੰਘ ਤੰਤੀ ਸਾਜਾਂ ਵਾਲੇ, ਭਾਈ ਮਨਪ੍ਰੀਤ ਸਿੰਘ ਦੇਵੀਦਾਸਪੁਰਾ-ਭਾਈ ਬਲਜਿੰਦਰ ਸਿੰਘ ਗਹਿਰੀ ਮੰਡੀ ਦੇ ਜਥਿਆਂ ਨੇ ਕੀਰਤਨ ਰਾਹੀਂ, ਭਾਈ ਨਿਰਮਲ ਸਿੰਘ ਜੇਠੂਵਾਲ ਦੇ ਢਾਡੀ ਜਥੇ ਨੇ ਵਾਰਾਂ ਰਾਹੀਂ, ਭਾਈ ਕੰਵਲਜੀਤ ਸਿੰਘ ਗਗੜੇਵਾਲ ਕਵੀਸ਼ਰ ਜਥੇ ਨੇ ਕਵੀਸ਼ਰੀ ਰਾਹੀਂ ਅਤੇ ਭਾਈ ਜੱਜ ਸਿੰਘ ਮਿਸ਼ਨਰੀ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ , ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ, ਸਾ: ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਭਾਈ ਜਸਪਾਲ ਸਿੰਘ ਪ੍ਰਚਾਰਕ, ਭਾਈ ਕੰਵਲਜੀਤ ਸਿੰਘ ਗਗੜੇਵਾਲ ਕਵੀਸ਼ਰ, ਸੁੱਖਾ ਸਿੰਘ ਮੀਆਂਵਿੰਡ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਗਤਾਰ ਸਿੰਘ ਬਹਾਦਰ, ਗੁਰਭੇਜ ਸਿੰਘ ਕੰਗ ਸਰਾਂ, ਹਰਭਿੰਦਰ ਸਿੰਘ ਧਾਰੋਵਾਲੀ, ਬਲਜਿੰਦਰ ਸਿੰਘ ਭੁੱਲਰ, ਮੰਗਦੀਪ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਕਾਲਾ ਆਦਿ ਨੇ ਹਾਜ਼ਰੀ ਭਰੀ |