18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਨੰਬਰਦਾਰਾ ਯੂਨੀਅਨ ਵਲੋਂ ਨਵ-ਨਿਯੁਕਤ ਐੱਸ.ਡੀ.ਐੱਮ. ਜਸ਼ਨਜੀਤ ਸਿੰਘ ਦਾ ਸਨਮਾਨ <br/>

ਅਜੀਤ ਡੈਸਕ 02-04-2026
ਬਾਬਾ ਬਕਾਲਾ ਸਾਹਿਬ, 1 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਨੰਬਰਦਾਰਾ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਪ੍ਰਧਾਨ ਤਰਲੋਚਨ ਸਿੰਘ ਧੂਲਕਾ ਦੀ ਅਗਵਾਈ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਨਵ ਨਿਯੁਕਤ ਐੱਸ.ਡੀ.ਐੱਮ. ਜਸ਼ਨਜੀਤ ਸਿੰਘ ਨਾਲ ਇਕ ਅਹਿਮ ਮੁਲਾਕਾਤ ਕੀਤੀ ਗਈ, ਅਤੇ ਜਿੱਥੇ ਉਨ੍ਹਾਂ ਨੂੰ ਅਹੁਦਾ ਸੰਭਾਲਣ ਮੌਕੇ ਜੀ ਆਇਆਂ ਕਿਹਾ ਗਿਆ, ਉਥੇ ਨੰਬਰਦਾਰਾ ਯੂਨੀਅਨ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਨਿਲ ਚੋਪੜਾ ਈ.ਓ. ਨਗਰ ਪੰਚਾਇਤ ਬਾਬਾ ਬਕਾਲਾ, ਇੰਸ: ਸੰਦੀਪ ਸਿੰਘ ਸੋਨੂੰ ਰਈਆ, ਨੰਬਰਦਾਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਲਿੱਦੜ, ਜਸਪਾਲ ਸਿੰਘ ਜੱਸਾ, ਹਰਪ੍ਰੀਤ ਸਿੰਘ ਮਹਿਤਾ, ਮੰਗਲ ਸਿੰਘ ਮਹਿਤਾ, ਹਰਬੀਰ ਸਿੰਘ ਭੰਗੂ ਭੋਰਛੀ ਰਾਜਪੂਤਾਂ, ਤਰਲੋਚਨ ਸਿੰਘ ਸੱਤੋਵਾਲ, ਗੁਰਪਿੰਦਰ ਸਿੰਘ ਲੋਹਾਰਾਂਵਾਲਾ, ਰਮੇਸ਼ ਸਿੰਘ ਧੂਲਕਾ, ਪ੍ਰਭਜੀਤ ਸਿੰਘ ਬੁਤਾਲਾ, ਕੁਲਵੰਤ ਸਿੰਘ ਲੋਹਗੜ੍ਹ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਚਪਨ ਪਲੇ ਸਕੂਲ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਨੇ ਲਗਾਤਾਰ ਤੀਸਰੀ ਵਾਰ ਮੈਸਟਰੋ ਐਵਾਰਡ ਪ੍ਰਾਪਤ ਕੀਤਾ <br/... ਅਗਲੀ ਖ਼ਬਰ ਖੰਨਾ ਪੁਲਿਸ ਵਲੋਂ ਵੱਡੇ ਫ਼ਰਜ਼ੀ ਮੈਡੀਕਲ ਤੇ ਡੋਪ ਟੈਸਟ ਗਰੋਹ ਦਾ ਪਰਦਾਫਾਸ਼- ਡਾ. ਦਰਪਨ ਆਹਲੂਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।